5500 ਹੋਮ ਗਾਰਡ ਭਰਤੀ ਹੋਣਗੇ

0
25

ਚੰਡੀਗੜ੍ਹ (ਗੁਰਜੀਤ ਬਿੱਲਾ/�ਿਸ਼ਨ ਗਰਗ)-ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ ’ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਹੋਮ ਗਾਰਡਜ਼ ਦੇ ਸਰਹੱਦੀ ਵਿੰਗ ਵਿੱਚ 5500 ਜਵਾਨਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਮੁੱਖ ਮੰਤਰੀ ਨੇ ਪਹਿਲਗਾਮ ਵਿਖੇ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਸੂਬੇ ਪ੍ਰਤੀ ਦੁਸ਼ਮਣ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਦੂਜੀ ਰੱਖਿਆ ਲਾਈਨ ਸਥਾਪਤ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਸੁਰੱਖਿਆ ਘੇਰੇ ਨੂੰ ਵਧਾਉਣ ਲਈ ਪੰਜਾਬ ਪੁਲਿਸ ਦੇ ਬਾਰਡਰ ਵਿੰਗ ਵਿੱਚ 5500 ਜਵਾਨਾਂ ਨੂੰ ਸੂਬੇ ਦੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 5500 ਹੋਮ ਗਾਰਡ ਜਵਾਨਾਂ ਤੋਂ ਇਲਾਵਾ ਸੂਬੇ ਭਰ ਵਿੱਚ 400 ਤੋਂ ਵੱਧ ਹੋਰ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ।
ਇਨ੍ਹਾਂ ਜਵਾਨਾਂ ਨੂੰ ਸੜਕ ਸੁਰੱਖਿਆ ਫੋਰਸ (ਐੱਸ ਐੱਸ ਐੱਫ), ਸਟੇਟ ਡਿਜ਼ਾਸਟਰ ਰਿਲੀਫ ਫੋਰਸ (ਐੱਸ ਡੀ ਆਰ ਐੱਫ) ਅਤੇ ਹੋਰ ਬਲਾਂ ਵਿੱਚ ਤਾਇਨਾਤ ਕੀਤਾ ਜਾਵੇਗਾ।