ਪਾਕਿ ਹਾਈ ਕਮਿਸ਼ਨ ਨੇੜੇ ਪ੍ਰਦਰਸ਼ਨ

0
129

ਨਵੀਂ ਦਿੱਲੀ : ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਵੀਰਵਾਰ 500 ਤੋਂ ਵੱਧ ਲੋਕਾਂ ਨੇ ਪਾਕਿਸਤਾਨ ਹਾਈ ਕਮਿਸ਼ਨ ਨੇੜੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਗੁਆਂਢੀ ਦੇਸ਼ ਵਿਰੁੱਧ ਫੈਸਲਾਕੁੰਨ ਕਾਰਵਾਈ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਇਹ ਵੀ ਮੰਗ ਕੀਤੀ ਕਿ ਆਉਣ ਵਾਲੀ ਅਮਰਨਾਥ ਯਾਤਰਾ ਲਈ ਜੰਮੂ-ਕਸ਼ਮੀਰ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ।
ਪਾਕਿਸਤਾਨ ਦਾ ਖਾਤਾ ਬਲਾਕ
ਨਵੀਂ ਦਿੱਲੀ : ਪਹਿਲਗਾਮ ਹਮਲੇ ਮਗਰੋਂ ਪਾਕਿਸਤਾਨ ਸਰਕਾਰ ਦੇ ਅਧਿਕਾਰਤ ਐੱਕਸ ਖਾਤੇ ਨੂੰ ਭਾਰਤ ਵਿੱਚ ਬਲਾਕ (ਬੰਦ) ਕਰ ਦਿੱਤਾ ਗਿਆ ਹੈ। ਇਲੈਕਟਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐੱਕਸ’ ਨੂੰ ਭਾਰਤ ਵਿੱਚ ਪਾਕਿਸਤਾਨ ਸਰਕਾਰ ਦੇ ਅਧਿਕਾਰਤ ਖਾਤੇ ਨੂੰ ਬਲਾਕ ਕਰਨ ਦੀ ਬੇਨਤੀ ਕੀਤੀ ਸੀ।