ਪਾਕਿਸਤਾਨ ਵੱਲੋਂ ਫਾਇਰਿੰਗ ਜਾਰੀ

0
92

ਨਵੀਂ ਦਿੱਲੀ : ਪਾਕਿਸਤਾਨੀ ਫੌਜ ਵੱਲੋਂ ਕੰਟਰੋਲ ਰੇਖਾ ’ਤੇ ਗੋਲੀਬੰਦੀ ਦੀ ਉਲੰਘਣਾ ਲਗਾਤਾਰ ਦੂਜੇ ਦਿਨ ਸ਼ੁੱਕਰਵਾਰ ਵੀ ਜਾਰੀ ਰਹੀ।
ਮੰਗਲਵਾਰ ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੇ ਦੌਰਾਨ ਪਾਕਿਸਤਾਨੀ ਫੌਜਾਂ ਨੇ ਵੀਰਵਾਰ ਰਾਤ ਭਾਰਤੀ ਚੌਕੀਆਂ ’ਤੇ ਗੋਲੀਬਾਰੀ ਕੀਤੀ ਸੀ, ਜਿਸ ਦਾ ਭਾਰਤੀ ਜਵਾਨਾਂ ਨੇ ਢੁੱਕਵਾਂ ਜਵਾਬ ਦਿੱਤਾ ਸੀ। ਇਕ ਸੂਤਰ ਨੇ ਕਿਹਾ, ‘25 ਅਤੇ 26 ਅਪਰੈਲ ਦੀ ਰਾਤ ਨੂੰ ਕਸ਼ਮੀਰ ਵਿੱਚ ਕੰਟਰੋਲ ਰੇਖਾ ਦੇ ਪਾਰ ਵੱਖ-ਵੱਖ ਪਾਕਿਸਤਾਨੀ ਫੌਜ ਦੀਆਂ ਚੌਕੀਆਂ ਵੱਲੋਂ ਬਿਨਾਂ ਕਿਸੇ ਭੜਕਾਹਟ ਦੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਗਈ। ਭਾਰਤੀ ਫੌਜੀਆਂ ਨੇ ਵੀ ਛੋਟੇ ਹਥਿਆਰਾਂ ਨਾਲ ਢਕਵਾਂ ਜਵਾਬ ਦਿੱਤਾ। ਗੋਲੀਬਾਰੀ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।’