ਕੇਬਲ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰੀ

0
22

ਮੋਗਾ (ਇਕਬਾਲ ਸਿੰਘ ਖਹਿਰਾ)-ਮੋਗਾ ਦੇ ਗਰੀਨ ਫੀਲਡ ਕਲੋਨੀ ਦੇ ਰਹਿਣ ਵਾਲੇ ਇੱਕ ਕੇਬਲ ਕਾਰੋਬਾਰੀ ਨੇ ਐਤਵਾਰ 2 ਵਜੇ ਆਪਣੀ ਲਾਇਸੰਸੀ ਦੁਨਾਲੀ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਜਗਜੀਤ ਸਿੰਘ (58) ਪਿਛਲੇ 25 ਸਾਲ ਤੋਂ ਕੇਬਲ ਦਾ ਕੰਮ ਕਰ ਰਿਹਾ ਸੀ। ਉਸ ਨੇ ਪਤਨੀ ਨੂੰ ਦਰਬਾਰ ਸਾਹਿਬ ਮੱਥਾ ਟੇਕਣ ਭੇਜਿਆ ਅਤੇ ਉਸ ਤੋਂ ਬਾਅਦ ਘਰ ਵਿੱਚ ਹੀ ਆਪਣੇ-ਆਪ ਨੂੰ ਗੋਲੀ ਮਾਰ ਲਈ। ਜਦੋਂ ਉਹ ਦੋ ਘੰਟਿਆਂ ਤੱਕ ਕੰਮ ’ਤੇ ਨਾ ਆਇਆ ਤਾਂ ਕੰਮ ਵਾਲੇ ਮੁੰਡਿਆਂ ਨੇ ਆ ਕੇ ਦੇਖਿਆ ਤਾਂ ਉਹ ਉਸ ਨੂੰ ਸਰਕਾਰੀ ਹਸਪਤਾਲ ਲੈ ਕੇ ਪਹੁੰਚੇ, ਜਿੱਥੇ ਡਾਕਟਰਾਂ ਨੇ ਮਿ੍ਰਤਕ ਘੋਸ਼ਿਤ ਕਰ ਦਿੱਤਾ। ਲਾਸ਼ ਨੂੰ ਮੋਰਚਰੀ ਵਿੱਚ ਰਖਵਾ ਦਿੱਤਾ ਹੈ ਤੇ ਅਗਲੇਰੀ ਕਾਰਵਾਈ ਪੁਲਸ ਵੱਲੋਂ ਕੀਤੀ ਜਾ ਰਹੀ ਹੈ। ਜਾਂਚ ਅਧਿਕਾਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ।