ਅੰਮਿ੍ਰਤਸਰ : ਹਥਿਆਰ ਬਰਾਮਦਗੀ ਲਈ ਲਿਜਾਏ ਜਾਣ ਸਮੇਂ ਸਿਪਾਹੀ ਦੀ ਪਿਸਤੌਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ ਪੁਲਸ ਵੱਲੋਂ ਚਲਾਈ ਗੋਲੀ ਨਾਲ ਜ਼ਖ਼ਮੀ ਹੋ ਗਿਆ। ਉਸ ਦੀ ਸ਼ਨਾਖਤ ਅਜੈ ਕੁਮਾਰ ਉਰਫ ਅੱਜੂ ਵਜੋਂ ਹੋਈ ਹੈ।
ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਜੈ ਕੁਮਾਰ ਸਮੇਤ ਪੰਜ ਵਿਅਕਤੀਆਂ ਨੂੰ ਇੱਕ ਹੈਂਡ ਗਰਨੇਡ ਅਤੇ ਇੱਕ ਪਿਸਤੌਲ ਸਣੇ ਗਿ੍ਰਫਤਾਰ ਕੀਤਾ ਗਿਆ ਸੀ। ਇਨ੍ਹਾਂ ਵਿੱਚ ਅੱਜੂ ਤੋਂ ਇਲਾਵਾ ਨਰੇਸ਼ ਕੁਮਾਰ ਉਰਫ ਬੱਬੂ, ਅਭਿਨਵ ਭਗਤ ਉਰਫ ਅਭੀ, ਸਨੀ ਕੁਮਾਰ ਤੇ ਇੱਕ ਨਾਬਾਲਗ ਸ਼ਾਮਲ ਹਨ। ਮੁਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਨ੍ਹਾਂ ਨੂੰ ਹੈਂਡ ਗਰਨੇਡ ਕਿਸੇ ਪੁਲਸ ਇਮਾਰਤ ’ਤੇ ਸੁੱਟਣ ਅਤੇ ਧਮਾਕਾ ਕਰਨ ਵਾਸਤੇ ਸੌਂਪਿਆ ਗਿਆ ਸੀ। ਪੁਲਸ ਅੱਜੂ ਨੂੰ ਹਥਿਆਰ ਬਰਾਮਦਗੀ ਵਾਸਤੇ ਲੈ ਕੇ ਗਈ ਸੀ ਅਤੇ ਇਸ ਦੌਰਾਨ ਉਸ ਨੇ ਇੱਕ ਸਿਪਾਹੀ ਦੀ ਪਿਸਤੌਲ ਖੋਹ ਕੇ ਭੱਜਣ ਦਾ ਯਤਨ ਕੀਤਾ।




