11 ਨਵ-ਨਿਯੁਕਤ ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ

0
49

ਚੰਡੀਗੜ੍ਹ (ਗੁਰਜੀਤ ਬਿੱਲਾ, ਕਿ੍ਰਸ਼ਨ ਗਰਗ)
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ 11 ਕਮਰਚਾਰੀਆਂ, ਜਿਨ੍ਹਾਂ ਵੱਲੋਂ ਐਸ ਏ ਐਸ ਪ੍ਰੀਖਿਆ ਪਾਸ ਕੀਤੀ ਗਈ ਹੈ, ਨੂੰ ਬਤੌਰ ਸੈਕਸ਼ਨ ਅਫਸਰ ਨਿਯੁਕਤੀ ਪੱਤਰ ਸੌਂਪੇ। ਇਹ ਕਰਮਚਾਰੀ, ਜੋ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾ ਰਹੇ ਸਨ, ਨੂੰ ਇਸ ਨਿਯੁਕਤੀ ਉਪਰੰਤ ਰਾਜ ਦੇ ਵੱਖ-ਵੱਖ ਦਫਤਰਾਂ ਵਿੱਚ ਵਿੱਤ ਵਿਭਾਗ ਦੇ ਨੁਮਾਇੰਦਿਆਂ ਵਜੋਂ ਤਾਇਨਾਤ ਕੀਤਾ ਗਿਆ ਹੈ।
ਚੀਮਾ ਨੇ ਕਿਹਾ ਕਿ ਇਹ ਸੈਕਸ਼ਨ ਅਫਸਰ ਸਰਕਾਰੀ ਖਰਚਿਆਂ ਦੀ ਵਿਆਪਕ ਨਿਗਰਾਨੀ ਰੱਖਣ, ਪਾਰਦਰਸ਼ਤਾ ਵਧਾਉਣ, ਵਿੱਤੀ ਲੀਕੇਜ ਨੂੰ ਰੋਕਣ ਅਤੇ ਪ੍ਰਾਪਤੀਆਂ ਦੀ ਨਿਗਰਾਨੀ ਕਰਨ ਵਿੱਚ ਸਹਾਇਕ ਹੋਣਗੇ।