31 ਤੱਕ ਪੰਜਾਬ ਨਸ਼ਾ ਮੁਕਤ ਕਰਾਂਗੇ : ਮਾਨ

0
121

ਜਲੰਧਰ/ਚੰਡੀਗੜ੍ਹ (ਇਕਬਾਲ ਸਿੰਘ ਉੱਭੀ, ਸੁਰਿੰਦਰ ਕੁਮਾਰ/ਗੁਰਜੀਤ ਬਿੱਲਾ, ਕਿ੍ਰਸ਼ਨ ਗਰਗ)
ਜਲੰਧਰ (ਇਕਬਾਲ ਸਿੰਘ ਉੱਭੀ/ ਸੁਰਿੰਦਰ ਕੁਮਾਰ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਜਲੰਧਰ ਦੇ ਪੀ ਏ ਪੀ ਗਰਾਊਂਡ ਵਿਖੇ ਪਿੰਡ ਸੁਰੱਖਿਆ ਕਮੇਟੀਆਂ ਦੇ ਸੈਂਕੜੇ ਮੈਂਬਰਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚੋਂ ਨਸ਼ੇ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦਾ ਹਲਫ਼ ਦਿਵਾਇਆ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 31 ਮਈ ਤੱਕ ਪੰਜਾਬ ਨਸ਼ਾ ਮੁਕਤ ਸੂਬਾ ਹੋਵੇਗਾ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਮੌਜੂਦ ਸਨ। ਹਜ਼ਾਰਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੀ ਫੌਜ ਪਹਿਲਾਂ ਜੰਗ ਜਿੱਤਣ ਲਈ ਨਕਸ਼ਾ ਤਿਆਰ ਕਰਦੀ ਹੈ, ਉਸੇ ਤਰ੍ਹਾਂ ਪੰਜਾਬ ਸਰਕਾਰ ਨੇ ਵੀ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਜ਼ਬੂਤ ਨਕਸ਼ਾ ਤਿਆਰ ਕੀਤਾ ਹੈ। ਉਨ੍ਹਾ ਕਿਹਾ ਕਿ ਵੱਡੇ ਤਸਕਰਾਂ ਦੇ ਘਰਾਂ ਉਤੇ ਕਾਰਵਾਈ ਕਰਨ ਲਈ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਤਸਕਰਾਂ ਨੂੰ ਨਸ਼ਿਆਂ ਕਾਰਨ ਵਿਧਵਾ ਹੋਈਆਂ ਔਰਤਾਂ, ਪੁੱਤਾਂ ਤੋਂ ਮਹਿਰੂਮ ਹੋਈਆਂ ਮਾਵਾਂ ਅਤੇ ਰੱਖੜੀ ਬੰਨ੍ਹਣ ਲਈ ਤਰਸਦੀਆਂ ਭੈਣਾਂ ਦੇ ਦੁੱਖਾਂ ਦਾ ਹਿਸਾਬ ਦੇਣਾ ਪਵੇਗਾ। ਮਾਨ ਨੇ ਚੰਡੀਗੜ੍ਹ ’ਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਵਿੱਚ ਹਿੱਸਾ ਲੈਣ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਹੋਰ ਕੌਮੀ ਨਾਇਕਾਂ ਨੇ ਦੇਸ਼ ਨੂੰ ਆਜ਼ਾਦੀ ਦੇ ਰਾਹ ’ਤੇ ਤੋਰਿਆ ਸੀ। ਮਾਨ ਨੇ ਕਿਹਾ ਕਿ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਅੱਜ ਪੰਜਾਬ ਦੇਸ਼ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਲਈ ਤਿਆਰ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਧਰਤੀ ਨੇ ਜਰਨੈਲ, ਦੇਸ਼ ਭਗਤ ਅਤੇ ਉੱਘੇ ਖਿਡਾਰੀ ਪੈਦਾ ਕੀਤੇ ਹਨ, ਜਿਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਦੇ ਖੇਤਰ ਵਿੱਚ ਵਧ-ਚੜ੍ਹ ਕੇ ਹੰਭਲਾ ਮਾਰਨ ਲਈ ਪ੍ਰੇਰਿਤ ਕੀਤਾ।ਉਨ੍ਹਾ ਕਿਹਾ ਕਿ ਇਸ ‘ਨਸ਼ਿਆਂ ਵਿਰੁੱਧ ਪਦ ਯਾਤਰਾ’ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਮਾਜ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਦਾ ਦਿ੍ਰੜ੍ਹ ਸੰਕਲਪ ਲੈਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜੇ ਕੋਈ ਨਸ਼ਿਆਂ ਬਾਰੇ ਕਿਸੇ ਵੀ ਤਰ੍ਹਾਂ ਪਹੁੰਚ ਕਰਦਾ ਹੈ ਤਾਂ ਮਾਪਿਆਂ ਜਾਂ ਅਧਿਆਪਕਾਂ ਨੂੰ ਦੱਸਣ ਅਤੇ ਗਾਇਕੀ ਰਾਹੀਂ ਨਸ਼ਿਆਂ ਦੀ ਵਡਿਆਈ ਕਰਨ ਵਾਲਿਆਂ ਤੋਂ ਦੂਰ ਰਹਿਣ। ਉਨ੍ਹਾ ਨੌਜਵਾਨਾਂ ਨੂੰ ਇਹ ਵੀ ਸਲਾਹ ਦਿੱਤੀ ਕਿ ਉਹ ਗੀਤਾਂ ਰਾਹੀਂ ਨਸ਼ਿਆਂ ਦਾ ਪ੍ਰਚਾਰ ਕਰਨ ਵਾਲੇ ਗਾਇਕਾਂ ਦੀ ਥਾਂ ਮਿਲਖਾ ਸਿੰਘ, ਹਾਕੀ ਉਲੰਪੀਅਨ ਹਰਮਨਪ੍ਰੀਤ ਤੇ ਮਨਪ੍ਰੀਤ ਸਿੰਘ ਤੇ �ਿਕਟਰ ਹਰਮਨਪ੍ਰੀਤ ਕੌਰ ਵਰਗੇ ਦਿੱਗਜ਼ਾਂ ਤੋਂ ਪ੍ਰੇਰਨਾ ਲੈਣ।