ਪਾਕਿਸਤਾਨ ਨੇ ਵੀ ਭਾਰਤੀ ਬੇੜਿਆਂ ’ਤੇ ਰੋਕ ਲਾਈ

0
110

ਨਵੀਂ ਦਿੱਲੀ : ਪਹਿਲਗਾਮ ਦਹਿਸ਼ਤੀ ਹਮਲੇ ਦੇ ਮੱਦੇਨਜ਼ਰ ਭਾਰਤ ਵੱਲੋਂ ਪਾਕਿਸਤਾਨ ਖਿਲਾਫ ਨਵੀਆਂ ਪਾਬੰਦੀਆਂ ਲਾਉਣ ਦੇ ਕੁਝ ਘੰਟਿਆਂ ਬਾਅਦ ਪਾਕਿਸਤਾਨ ਨੇ ਵੀ ਭਾਰਤੀ ਤਿਰੰਗੇ ਝੰਡੇ ਵਾਲੇ ਬੇੜਿਆਂ ਲਈ ਆਪਣੀਆਂ ਬੰਦਰਗਾਹਾਂ ਬੰਦ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਭਾਰਤ ਨੇ ਸ਼ਨਿੱਚਰਵਾਰ ਪਾਕਿਸਤਾਨ ਨਾਲ ਸਾਰੀਆਂ ਡਾਕ ਸੇਵਾਵਾਂ ਬੰਦ ਕਰ ਦਿੱਤੀਆਂ ਤੇ ਭਾਰਤੀ ਬੰਦਰਗਾਹਾਂ ’ਤੇ ਪਾਕਿਸਤਾਨੀ ਝੰਡੇ ਵਾਲੇ ਬੇੜਿਆਂ ਦੇ ਦਾਖਲੇ ’ਤੇ ਪਾਬੰਦੀ ਲਾ ਦਿੱਤੀ ਸੀ।