ਅੱਠ ਥਾਵਾਂ ’ਤੇ ਗੋਲੀਬਾਰੀ

0
127

ਜੰਮੂ : ਪਾਕਿਸਤਾਨ ਨੇ ਸ਼ਨਿੱਚਰਵਾਰ ਤੇ ਐਤਵਾਰ ਦੀ ਦਰਮਿਆਨੀ ਰਾਤ ਜੰਮੂ-ਕਸ਼ਮੀਰ ਦੇ ਪੰਜ ਜ਼ਿਲ੍ਹਿਆਂ ਵਿੱਚ ਅੱਠ ਥਾਵਾਂ ’ਤੇ ਗੋਲੀਬੰਦੀ ਦੀ ਉਲੰਘਣਾ ਕੀਤੀ, ਜਿਸ ਦਾ ਭਾਰਤੀ ਫੌਜ ਨੇ ਢੁੱਕਵਾਂ ਜਵਾਬ ਦਿੱਤਾ। ਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ ਇਹ ਲਗਾਤਾਰ ਦਸਵੀਂ ਰਾਤ ਸੀ, ਜਦੋਂ ਸਰਹੱਦ ਪਾਰੋਂ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕੀਤੀ ਗਈ।
ਰੱਖਿਆ ਤਰਜਮਾਨ ਨੇ ਕਿਹਾ, ‘‘ਪਾਕਿਸਤਾਨ ਦੀਆਂ ਫੌਜੀ ਚੌਕੀਆਂ ਤੋਂ ਕੰਟਰੋਲ ਰੇਖਾ ਦੇ ਨਾਲ ਕੁਪਵਾੜਾ, ਬਾਰਾਮੂਲਾ, ਪੁਣਛ, ਰਾਜੌਰੀ, ਮੇਂਧੜ, ਨੌਸ਼ਹਿਰਾ, ਸੁੰਦਰਬਨੀ ਤੇ ਅਖਨੂਰ ਸੈਕਟਰਾਂ ਵਿੱਚ ਬਿਨਾਂ ਕਿਸੇ ਭੜਕਾਹਟ ਦੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਗਈ। ਭਾਰਤੀ ਥਲ ਸੈਨਾ ਨੇ ਇਸ ਦਾ ਢੁੱਕਵਾਂ ਜਵਾਬ ਦਿੱਤਾ।’’