ਜੰਮੂ : ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਜੰਗਲੀ ਖੇਤਰ ਵਿੱਚ ਦਹਿਸ਼ਤਗਰਦਾਂ ਦੀ ਪਨਾਹਗਾਹ ਦਾ ਪਰਦਾ ਫਾਸ਼ ਕਰਦਿਆਂ ਪੰਜ ਬਾਰੂਦੀ ਸੁਰੰਗਾਂ (ਆਈ ਈ ਡੀ) ਅਤੇ ਦੋ ਵਾਇਰਲੈੱਸ ਸੈੱਟ ਬਰਾਮਦ ਕੀਤੇ ਹਨ। ਅਧਿਕਾਰੀਆਂ ਨੇ ਕਿਹਾ ਕਿ ਅੱਧਾ ਕਿੱਲੋ ਤੋਂ ਪੰਜ ਕਿੱਲੋ ਵਜ਼ਨੀ ਆਈ ਈ ਡੀ ਮੌਕੇ ’ਤੇ ਹੀ ਨਸ਼ਟ ਕਰ ਦਿੱਤੀ ਗਈ। ਸੁਰੱਖਿਆ ਬਲਾਂ ਨੇ ਦਹਿਸ਼ਤਗਰਦਾਂ ਦੀ ਪੈੜ ਨੱਪ ਕੇ ਸਰਹੱਦੀ ਜ਼ਿਲ੍ਹੇ ਵਿੱਚ ਧਮਾਕੇ ਕਰਨ ਦੀਆਂ ਯੋਜਨਾਵਾਂ ਨੂੰ ਨਾਕਾਮ ਬਣਾਉਣ ਦਾ ਦਾਅਵਾ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਦੇਰ ਸ਼ਾਮ ਸੂਰਨਕੋਟ ਦੇ ਮਰਹੋਟੇ ਖੇਤਰ ਦੇ ਸੁਰਨਥਲ ਵਿੱਚ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਗਰੁੱਪ ਨੇ ਸਾਂਝੇ ਸਰਚ ਅਪਰੇਸ਼ਨ ਦੌਰਾਨ ਇਸ ਟਿਕਾਣੇ ਦਾ ਪਰਦਾ ਫਾਸ਼ ਕੀਤਾ।


