ਮਾਸਕੋ : ਪਾਕਿਸਤਾਨ ਦੇ ਰੂਸ ਵਿਚਲੇ ਰਾਜਦੂਤ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਭਾਰਤ ਨੇ ਉਨ੍ਹਾ ਦੇ ਮੁਲਕ ਉਤੇ ਹਮਲਾ ਕੀਤਾ ਜਾਂ ਇਸ ਦੇ ਅਹਿਮ ਪਾਣੀ ਦੇ ਵਹਾਅ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਪਾਕਿਸਤਾਨ ਪੂਰੀ ਤਾਕਤ ਨਾਲ ਜਵਾਬ ਦੇਵੇਗਾ, ਜਿਸ ਵਿੱਚ ਪ੍ਰਮਾਣੂ ਹਮਲਾ ਵੀ ਸ਼ਾਮਲ ਹੈ। ਪਾਕਿਸਤਾਨੀ ਰਾਜਦੂਤ ਮੁਹੰਮਦ ਖਾਲਿਦ ਜਮਾਲੀ ਨੇ ਰੂਸ ਦੀ ਸਰਕਾਰੀ ਖਬਰ ਏਜੰਸੀ ਨੂੰ ਦਿੱਤੀ ਇੱਕ ਇੰਟਰਵਿਊ ਦੌਰਾਨ ਕਿਹਾ, ‘ਅਸੀਂ ਤਾਕਤ ਦੇ ਪੂਰੇ ਸਪੈਕਟਰਮ ਦੀ ਵਰਤੋਂ ਕਰਾਂਗੇ, ਰਵਾਇਤੀ ਅਤੇ ਪ੍ਰਮਾਣੂ ਦੋਵੇਂ ਤਰੀਕਿਆਂ ਨਾਲ।’


