ਪ੍ਰਦਰਸ਼ਨ ਦੌਰਾਨ ਕਿਸਾਨ ਵੱਲੋਂ ਖੁਦਕੁਸ਼ੀ

0
319

ਮੁਕਤਸਰ : ਮੁਆਵਜ਼ਾ ਨਾ ਮਿਲਣ ਤੋਂ ਨਿਰਾਸ਼ ਹੋ ਕੇ ਸੋਮਵਾਰ ਇਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪ੍ਰਦਰਸ਼ਨ ਮੌਕੇ 65 ਸਾਲਾ ਕਿਸਾਨ ਨੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਉਸ ਦੀ ਪਛਾਣ ਬਠਿੰਡਾ ਦੇ ਰਾਏ ਕੇ ਕਲਾਂ ਦੇ ਬਲਵਿੰਦਰ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਕਿਸਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਇਕੱਠੇ ਹੋਏ। ਕਿਸਾਨਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਨਰਮੇ ਦੀ ਫਸਲ ਪਿਛਲੇ ਸਾਲ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੀ ਗਈ ਸੀ, ਜਿਸ ਦਾ ਉਨ੍ਹਾਂ ਨੂੰ ਹੁਣ ਤੱਕ ਮੁਆਵਜ਼ਾ ਨਹੀਂ ਮਿਲਿਆ।
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਬਲਵਿੰਦਰ ਸਿੰਘ ਮੁਆਵਜ਼ਾ ਨਾ ਮਿਲਣ ਕਾਰਨ ਨਿਰਾਸ਼ ਸੀ ਤੇ ਬੈਂਕ ਵਾਲੇ ਉਸ ਨੂੰ ਕਿਸ਼ਤ ਲੈਣ ਲਈ ਤੰਗ ਕਰ ਰਹੇ ਸਨ। ਉਹ ਪਿਛਲੇ ਕੁਝ ਸਮੇਂ ਤੋਂ ਤਣਾਅ ਵਿਚ ਸੀ।

LEAVE A REPLY

Please enter your comment!
Please enter your name here