ਲਗਾਤਾਰ ਬਾਰ੍ਹਵੀਂ ਰਾਤ ਗੋਲੀਬਾਰੀ

0
171

ਜੰਮੂ : ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ਦੇ ਨਾਲ ਸੋਮਵਾਰ ਲਗਾਤਾਰ ਬਾਰ੍ਹਵੀਂ ਰਾਤ ਵੀ ਗੋਲੀਬਾਰੀ ਕੀਤੀ। ਉਸ ਨੇ 5 ਤੇ 6 ਮਈ ਦੀ ਦਰਮਿਆਨੀ ਰਾਤ ਨੂੰ ਕੁਪਵਾੜਾ, ਬਾਰਾਮੂਲਾ, ਪੁਣਛ, ਰਾਜੌਰੀ, ਮੇਂਧੜ, ਨੌਸ਼ਹਿਰਾ, ਸੁੰਦਰਬਨੀ ਤੇ ਅਖਨੂਰ ਸੈਕਟਰਾਂ ਵਿੱਚ ਬਿਨਾਂ ਕਿਸੇ ਭੜਕਾਹਟ ਦੇ ਛੋਟੇ ਹਥਿਆਰਾਂ ਨਾਲ ਫਾਇਰਿੰਗ ਕੀਤੀ।
ਭਾਰਤੀ ਫੌਜ ਨੇ ਢੁਕਵਾਂ ਜਵਾਬ ਦਿੱਤਾ। ਜੰਮੂ-ਕਸ਼ਮੀਰ ਦੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚੋਂ ਪੰਜ ਜ਼ਿਲ੍ਹਿਆਂ ਵਿੱਚ ਗੋਲੀਬਾਰੀ ਹੋ ਰਹੀ ਹੈ। ਹੁਣ ਤੱਕ ਸਾਂਬਾ ਅਤੇ ਕਠੂਆ ਜ਼ਿਲ੍ਹਿਆਂ ਵਿੱਚ ਕੌਮਾਂਤਰੀ ਸਰਹੱਦ ’ਤੇ ਗੋਲੀਬਾਰੀ ਦੀ ਕੋਈ ਰਿਪੋਰਟ ਨਹੀਂ ਹੈ।