ਲੁਧਿਆਣਾ : ਟੈਂਡਰ ਘੁਟਾਲੇ ਦੇ ਮਾਮਲੇ ਵਿਚ ਗਿ੍ਰਫਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਸੋਮਵਾਰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਸ ਰਿਮਾਂਡ ਨੂੰ ਲੈ ਕੇ ਸਫਾਈ ਪੱਖ ਤੇ ਸਰਕਾਰੀ ਪੱਖ ਦੇ ਵਕੀਲਾਂ ਵਿਚਾਲੇ ਜ਼ੋਰਦਾਰ ਬਹਿਸ ਹੋਈ।
ਅਦਾਲਤ ਨੇ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਆਸ਼ੂ ਦੇ ਪੁਲਸ ਰਿਮਾਂਡ ਵਿਚ 2 ਦਿਨ ਦਾ ਵਾਧਾ ਕਰ ਦਿੱਤਾ। ਪੇਸ਼ੀ ਸਮੇਂ ਕਾਫੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।