ਪੀ ਪੀ ਐੱਸ ਸੀ ਚੇਅਰਮੈਨ ਨੂੰ ਸਹੁੰ ਚੁਕਾਈ

0
138

ਚੰਡੀਗੜ੍ਹ, (ਗੁਰਜੀਤ ਬਿੱਲਾ, �ਿਸ਼ਨ ਗਰਗ) ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ।ਦਸੰਬਰ 1987 ਵਿੱਚ ਕੋਰ ਆਫ਼ ਇੰਜੀਨੀਅਰਜ਼ ਵਿੱਚ ਕਮਿਸ਼ਨ ਪ੍ਰਾਪਤ ਮੇਜਰ ਜਨਰਲ (ਸੇਵਾਮੁਕਤ) ਸੈਣੀ, ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ ਅਤੇ ਇਸ ਸਮੇਂ ਮੁਹਾਲੀ ਦੇ ਵਾਸੀ ਹਨ। ਉਹ ਪਿਛਲੇ ਸਾਲ ਅਕਤੂਬਰ ਵਿੱਚ ਭਾਰਤੀ ਫੌਜ ਤੋਂ ਸੇਵਾਮੁਕਤ ਹੋਏ ਸਨ।