ਰੱਖਿਆ ਮੰਤਰੀ ਵੱਲੋਂ ਉੱਚ-ਪੱਧਰੀ ਜਾਇਜ਼ਾ

0
8

ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਵੱਲੋਂ ਭਾਰਤ ਦੇ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਨਾਕਾਮ ਕੋਸ਼ਿਸ਼ ਤੋਂ ਇੱਕ ਦਿਨ ਮਗਰੋਂ ਸ਼ੁੱਕਰਵਾਰ ਸਿਖਰਲੇ ਫੌਜੀ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਦੇਸ਼ ਦੇ ਸੁਰੱਖਿਆ ਹਾਲਾਤ ਦੀ ਵਿਆਪਕ ਸਮੀਖਿਆ ਕੀਤੀ।
ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਮੌਜੂਦਾ ਸੁਰੱਖਿਆ ਹਾਲਾਤ ਦੇ ਹਰੇਕ ਪਹਿਲੂ ’ਤੇ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਵਿਚ ਚੀਫ ਆਫ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ, ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ, ਏਅਰ ਚੀਫ ਮਾਰਸ਼ਲ ਏ ਪੀ ਸਿੰਘ ਤੇ ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ ਤਿ੍ਰਪਾਠੀ ਮੌਜੂਦ ਸਨ।