ਦੂਜੀਆਂ ਪਾਰਟੀਆਂ ’ਚੋਂ ਭਾਜਪਾ ’ਚ ਆਉਣ ਵਾਲਿਆਂ ਨੂੰ ਮੌਕੇ ਮਿਲਣਗੇ : ਸ਼ੇਖਾਵਤ

0
290

ਮੁਹਾਲੀ : ਭਾਜਪਾ ’ਚ ਧੜਾਧੜ ਸ਼ਾਮਲ ਹੋ ਰਹੇ ਵੱਖੋ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਮੌਕਾ ਮਿਲ ਸਕਦਾ ਹੈ। ਮੰਗਲਵਾਰ ਇਥੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਵੀ ਮੌਕਾ ਦਿੱਤਾ ਜਾਵੇਗਾ, ਕਿਉਂਕਿ ਹੁਣ ਉਹ ਵੀ ਭਾਜਪਾ ਪਰਵਾਰ ਦਾ ਅਹਿਮ ਹਿੱਸਾ ਹਨ। ਉਨ੍ਹਾ ਇਹ ਵੀ ਕਿਹਾ ਕਿ ਪੰਜਾਬ ਭਾਜਪਾ ਲੀਡਰਸ਼ਿਪ ਵਿਚ ਤੁਰੰਤ ਬਦਲਾਅ ਲਿਆਉਣ ਦਾ ਫਿਲਹਾਲ ਕੋਈ ਵਿਚਾਰ ਨਹੀਂ ਹੈ।
ਸ਼ੇਖਾਵਤ ਸਵੇਰੇ ਕਰੀਬ ਸਾਢੇ 10 ਵਜੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਏ। ਇਸੇ ਦੌਰਾਨ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਪਿੰਡਾਂ ਦੇ ਕਿਸਾਨਾਂ ਦੇ ਵਫਦ ਦੀ ਸ਼ੇਖਾਵਤ ਨਾਲ ਮੁਲਾਕਾਤ ਕਰਵਾਈ। ਇਹ ਕਿਸਾਨ ਡੀ ਸੀ ਦਫਤਰ ਮੁਹਾਲੀ ਦੇ ਬਾਹਰ ਸਾਢੇ ਤਿੰਨ ਮਹੀਨੇ ਤੋਂ ਲੜੀਵਾਰ ਧਰਨੇ ’ਤੇ ਬੈਠੇ ਹਨ। ਉਨ੍ਹਾਂ ਮੰਗ ਪੱਤਰ ਦੇ ਕੇ ਮੁਹਾਲੀ ਵਿੱਚੋਂ ਕੱਢੇ ਜਾਣ ਵਾਲੇ ਦੋ ਕੌਮੀ ਮਾਰਗਾਂ ਲਈ ਐਕਵਾਇਰ ਕੀਤੀਆਂ ਜਾਣ ਵਾਲੀਆਂ ਜ਼ਮੀਨਾਂ ਦਾ ਮੌਜੂਦਾ ਮਾਰਕੀਟ ਭਾਅ ਅਨੁਸਾਰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ। ਕੇਂਦਰੀ ਮੰਤਰੀ ਨੇ ਕਿਸਾਨਾਂ ਨੂੰ ਮੰਗਾਂ ’ਤੇ ਹਮਦਰਦੀ ਨਾਲ ਗੌਰ ਕਰਨ ਦਾ ਭਰੋਸਾ ਦਿੱਤਾ।
ਇਸੇ ਦੌਰਾਨ ਪੰਥਕ ਵਿਚਾਰ ਮੰਚ ਦੇ ਪ੍ਰਧਾਨ ਬਲਜੀਤ ਸਿੰਘ ਖਾਲਸਾ ਨੇ ਵੀ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਸੌਂਪ ਕੇ ਨਜ਼ਰਬੰਦ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ ਨੇ ਸ਼ੇਖਾਵਤ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ।

LEAVE A REPLY

Please enter your comment!
Please enter your name here