ਸੰਗਰੂਰ : ਪੁਲਸ ਨੇ ਸੰਗਰੂਰ ਜੇਲ੍ਹ ਦੇ ਡੀ ਐੱਸ ਪੀ ਸੁਰੱਖਿਆ ਗੁਰਪ੍ਰੀਤ ਸਿੰਘ ਨੂੰ ਨਸ਼ਾ ਤਸਕਰੀ ਤੇ ਜੇਲ੍ਹ ਦੇ ਅੰਦਰ ਮੋਬਾਇਲ ਫੋਨਾਂ ਦੀ ਸਪਲਾਈ ਕਰਨ ਦੇ ਦੋਸ਼ ਹੇਠ ਗਿ੍ਰਫਤਾਰ ਕੀਤਾ ਹੈ। ਨਸ਼ਾ ਤਸਕਰੀ ਦੇ ਇਵਜ਼ ਵਿੱਚ ਉਸ ਦੇ ਪਰਵਾਰਕ ਮੈਂਬਰਾਂ ਨੂੰ ਯੂ ਪੀ ਆਈ ਖਾਤਿਆਂ ਰਾਹੀਂ ਭੁਗਤਾਨ ਕੀਤਾ ਗਿਆ ਸੀ। ਪੁਲਸ ਨੇ ਨਸ਼ੀਲੇ ਪਦਾਰਥ, ਅਸਲਾ ਅਤੇ ਨਕਦੀ ਵੀ ਜ਼ਬਤ ਕੀਤੀ ਹੈ। ਪਿਛਲੇ ਕਈ ਦਿਨਾਂ ਤੋ ਜਾਂਚ ਕਰ ਰਹੀ ਪੁਲਸ ਨੇ ਇਸ ਤੋਂ ਪਹਿਲਾਂ ਜੇਲ੍ਹ ਦੇ ਦਰਜਾ ਚਾਰ ਮੁਲਾਜ਼ਮ ਨੂੰ ਗਿ੍ਰਫਤਾਰ ਕੀਤਾ ਸੀ। ਜਾਂਚ ਦੌਰਾਨ ਪੁਲਸ ਨੇ ਅੱਠ ਹਵਾਲਾਤੀਆਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਕੋਲੋਂ ਮੋਬਾਇਲ ਫੋਨ, 50 ਗ੍ਰਾਮ ਅਫੀਮ ਆਦਿ ਬਰਾਮਦ ਕੀਤੀ ਸੀ। ਪੁੱਛਗਿੱਛ ਤੋਂ ਬਾਅਦ ਅੰਮਿ੍ਰਤਸਰ ਤੋਂ ਮਨਪ੍ਰੀਤ ਸਿੰਘ ਨੂੰ ਗਿ੍ਰਫਤਾਰ ਕਰਕੇ 4 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਸੀ। ਅੱੈਸ ਐੱਸ ਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੂੰ ਜੇਲ੍ਹ ਦੇ ਅੰਦਰ ਨਸ਼ੀਲੇ ਪਦਾਰਥਾਂ ਅਤੇ ਮੋਬਾਇਲ ਫੋਨਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਪਾਇਆ ਗਿਆ ਸੀ ਅਤੇ ਉਸ ਨੂੰ ਆਪਣੇ ਪਰਵਾਰਕ ਮੈਂਬਰਾਂ ਨਾਲ ਜੁੜੇ ਯੂ ਪੀ ਆਈ ਖਾਤਿਆਂ ਰਾਹੀਂ ਭੁਗਤਾਨ ਮਿਲ ਰਹੇ ਸਨ। ਹੁਣ ਤੱਕ ਇਸ ਮਾਮਲੇ ਵਿੱਚ ਕੁਲ 19 ਜਣਿਆਂ ਦੀ ਗਿ੍ਰਫਤਾਰੀ ਹੋ ਚੁੱਕੀ ਹੈ।




