ਇਸਲਾਮਾਬਾਦ : ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਵਿਵਾਦਪੂਰਨ ਮੁੱਦਿਆਂ ਨੂੰ ਹੱਲ ਕਰਨ ਲਈ ਭਾਰਤ ਨਾਲ ‘ਸੰਯੁਕਤ ਗੱਲਬਾਤ’ ਦੀ ਮੰਗ ਕੀਤੀ ਹੈ। ਹਾਲਾਂਕਿ ਭਾਰਤ ਸਪੱਸ਼ਟ ਕਰ ਚੁੱਕਾ ਹੈ ਕਿ ਉਹ ਪਾਕਿਸਤਾਨ ਨਾਲ ਸਿਰਫ ਮਕਬੂਜ਼ਾ ਕਸ਼ਮੀਰ ਦੀ ਵਾਪਸੀ ਅਤੇ ਦਹਿਸ਼ਤਗਰਦੀ ਦੇ ਮੁੱਦੇ ’ਤੇ ਗੱਲਬਾਤ ਕਰੇਗਾ।
ਸੈਨੇਟ ਨੂੰ ਸੰਬੋਧਨ ਕਰਦੇ ਹੋਏ ਡਾਰ ਨੇ ਕਿਹਾ ਕਿ ਭਾਰਤ ਨਾਲ ਗੋਲੀਬੰਦੀ 18 ਮਈ ਤੱਕ ਵਧਾ ਦਿੱਤੀ ਗਈ ਹੈ, ਪਰ ਦੋਵਾਂ ਦੇਸ਼ਾਂ ਵਿਚਕਾਰ ਸਮੱਸਿਆਵਾਂ ਨੂੰ ਹੱਲ ਕਰਨ ਲਈ ਓੜਕ ਇੱਕ ਸਿਆਸੀ ਗੱਲਬਾਤ ਕਰਨੀ ਪਵੇਗੀ। ਡਾਰ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਸਿੰਧੂ ਜਲ ਸੰਧੀ ਨੂੰ ਗੈਰ-ਕਾਨੂੰਨੀ ਤੌਰ ’ਤੇ ਮੁਅੱਤਲ ਕਰਕੇ ਪਾਕਿਸਤਾਨ ਦੇ ਪਾਣੀ ਨੂੰ ਰੋਕਣ ਦੀ ਕਿਸੇ ਵੀ ਕੋਸ਼ਿਸ਼ ਨੂੰ ਜੰਗ ਦੀ ਕਾਰਵਾਈ ਮੰਨਿਆ ਜਾਵੇਗਾ।


