ਮੋਦੀ ਸਰਕਾਰ ਨੇ ਉਪ ਰਾਸ਼ਟਰਪਤੀ ਦੀਆਂ ਅਪੀਲਾਂ ਨੂੰ ਅਣਗੌਲਿਆ : ਜੈਰਾਮ

0
142

ਨਵੀਂ ਦਿੱਲੀ : ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਐਤਵਾਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦੇਣ ਸਮੇਂ ਮੋਦੀ ਸਰਕਾਰ ’ਤੇ ਤਨਜ਼ ਕੱਸਦਿਆਂ ਸਰਕਾਰ ਉੱਤੇ ਅੰਦੋਲਨਕਾਰੀ ਕਿਸਾਨਾਂ ਲਈ ਧਨਖੜ ਦੀਆਂ ਭਾਵੁਕ ਅਪੀਲਾਂ ਨੂੰ ਲਗਾਤਾਰ ਅਣਗੌਲਿਆ ਕਰਨ ਦਾ ਦੋਸ਼ ਲਗਾਇਆ। ਰਮੇਸ਼ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ, ‘ਅਟੱਲ ਇਰਾਦੇ ਵਾਲੇ ਉਪ-ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸ੍ਰੀ ਜਗਦੀਪ ਧਨਖੜ ਅੱਜ 74 ਸਾਲ ਦੇ ਹੋ ਗਏ ਹਨ। ਇਸ ਖੁਸ਼ੀ ਦੇ ਮੌਕੇ ’ਤੇ ਉਨ੍ਹਾ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਇਹ ਯਾਦ ਰੱਖਣਾ ਪਵੇਗਾ ਕਿ ਇਹ ਬਹੁਤ ਹੀ ਮੰਦਭਾਗਾ ਤਾਂ ਹੈ, ਪਰ ਪੂਰੀ ਤਰ੍ਹਾਂ ਹੈਰਾਨੀਜਨਕ ਨਹੀਂ ਹੈ ਕਿ ਮੋਦੀ ਸਰਕਾਰ ਅੰਦੋਲਨਕਾਰੀ ਕਿਸਾਨਾਂ ਬਾਰੇ ਉਨ੍ਹਾ ਦੀਆਂ ਭਾਵੁਕ ਬੇਨਤੀਆਂ ਨੂੰ ਅਣਗੌਲਿਆ ਕਰ ਰਹੀ ਹੈ।’