ਬੀ ਸੀ ਸੀ ਆਈ ਦਾ ਖੰਡਨ

0
146

ਨਵੀਂ ਦਿੱਲੀ : ਬੀ ਸੀ ਸੀ ਆਈ ਦੇ ਸਕੱਤਰ ਦੇਵਜੀਤ ਸੈਕੀਆ ਨੇ ਸੋਮਵਾਰ ਉਨ੍ਹਾਂ ਮੀਡੀਆ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਭਾਰਤੀ ਕਿ੍ਰਕਟ ਕੰਟਰੋਲ ਬੋਰਡ (ਬੀ ਸੀ ਸੀ ਆਈ) ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਅਗਲੇ ਮਹੀਨੇ ਸ੍ਰੀਲੰਕਾ ਵਿੱਚ ਹੋਣ ਵਾਲੇ ਮਹਿਲਾ ਅਮਰਜਿੰਗ ਟੀਮ ਏਸ਼ੀਆ ਕੱਪ ਅਤੇ ਸਤੰਬਰ ਵਿੱਚ ਹੋਣ ਵਾਲੇ ਪੁਰਸ਼ ਏਸ਼ੀਆ ਕੱਪ ਤੋਂ ਹਟਣ ਬਾਰੇ ਏਸ਼ੀਅਨ ਕਿ੍ਰਕਟ ਕੌਂਸਲ (ਏ ਸੀ ਸੀ) ਨੂੰ ਸੂਚਿਤ ਕਰ ਦਿੱਤਾ ਹੈ।
ਸੋਨਾ 580 ਰੁਪਏ ਚੜ੍ਹਿਆ
ਨਵੀਂ ਦਿੱਲੀ : ਕੌਮੀ ਰਾਜਧਾਨੀ ’ਚ ਸੋਨਾ 580 ਰੁਪਏ ਚੜ੍ਹ ਕੇ 97,030 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਿਆ। ਸ਼ੁੱਕਰਵਾਰ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 96,450 ਰੁਪਏ ਸੀ। ਚਾਂਦੀ 500 ਰੁਪਏ ਵਧ ਕੇ 98,500 ਰੁਪਏ ਪ੍ਰਤੀ ਕਿੱਲੋ (ਸਾਰੇ ਟੈਕਸਾਂ ਸਮੇਤ) ਹੋ ਗਈ। ਸ਼ੁੱਕਰਵਾਰ 98,000 ਰੁਪਏ ਸੀ।