ਸੁਪਰੀਮ ਕੋਰਟ ਡਾ. ਮਹਿਮੂਦਾਬਾਦ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ

0
143

ਨਵੀਂ ਦਿੱਲੀ : ਸੁਪਰੀਮ ਕੋਰਟ ਸੋਮਵਾਰ ਅਸ਼ੋਕਾ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ. ਅਲੀ ਖਾਨ ਮਹਿਮੂਦਾਬਾਦ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ, ਜਿਸ ਵਿੱਚ ਅਪ੍ਰੇਸ਼ਨ ਸਿੰਧੂਰ ਨਾਲ ਸੰਬੰਧਤ ਸੋਸ਼ਲ ਮੀਡੀਆ ਪੋਸਟਾਂ ਲਈ ਉਸ ਦੀ ਗਿ੍ਰਫਤਾਰੀ ਨੂੰ ਚੁਣੌਤੀ ਦਿੱਤੀ ਗਈ ਸੀ। ਚੀਫ ਜਸਟਿਸ ਬੀ ਆਰ ਗਵਈ ਅਤੇ ਜਸਟਿਸ ਔਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਐਸੋਸੀਏਟ ਪ੍ਰੋਫੈਸਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਦੀਆਂ ਦਲੀਲਾਂ ਦਾ ਨੋਟਿਸ ਲਿਆ ਅਤੇ ਕਿਹਾ ਕਿ ਪਟੀਸ਼ਨਾਂ ਮੰਗਲਵਾਰ ਜਾਂ ਬੁੱਧਵਾਰ ਨੂੰ ਸੁਣਵਾਈ ਲਈ ਸੂਚੀਬੱਧ ਕੀਤੀਆਂ ਜਾਣਗੀਆਂ। ਕਪਿਲ ਸਿੱਬਲ ਨੇ ਦਲੀਲਾਂ ਪੇਸ਼ ਕਰਨ ਮੌਕੇ ਕਿਹਾ, ‘ਉਨ੍ਹਾ ਨੂੰ ਦੇਸ਼ ਭਗਤੀ ਵਾਲੇ ਬਿਆਨ ਲਈ ਗਿ੍ਰਫਤਾਰ ਕੀਤਾ ਗਿਆ ਹੈ। ਕਿਰਪਾ ਕਰਕੇ ਇਸ ਨੂੰ ਅੱਜ ਲਈ ਸੂਚੀਬੱਧ ਕੀਤਾ ਜਾਵੇ।’