ਕਾਮਰੇਡ ਮਲਕੀਤ ਚੰਦ ਮੇਹਲੀ ਦੀ ਸਾਲਾਨਾ ਬਰਸੀ ਅੱਜ

0
92

ਬੰਗਾ (ਅਵਤਾਰ ਕਲੇਰ)-ਭਾਰਤੀ ਕਮਿਊਨਿਸਟ ਪਾਰਟੀ ਦੇ ਮਹਾਨ ਸ਼ਹੀਦ, ਮਜ਼ਦੂਰਾਂ ਅਤੇ ਕਿਸਾਨਾਂ ਦੇ ਹਰਮਨਪਿਆਰੇ ਆਗੂ ਕਾਮਰੇਡ ਮਲਕੀਤ ਚੰਦ ਮੇਹਲੀ ਦੀ ਸਾਲਾਨਾ ਬਰਸੀ 23 ਮਈ ਨੂੰ ਪਿੰਡ ਮੇਹਲੀ ਵਿਖੇ ਮਨਾਈ ਜਾਵੇਗੀ। ਕਾਮਰੇਡ ਮਲਕੀਤ ਚੰਦ ਮੇਹਲੀ ਨੂੰ ਅੱਤਵਾਦੀਆਂ ਨੇ 23 ਮਈ 1988 ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਸੀ। ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਨਰੰਜਣ ਦਾਸ ਮੇਹਲੀ ਨੇ ਦੱਸਿਆ ਕਿ ਇਸ ਬਰਸੀ ਸਮਾਗਮ ’ਚ ਸੀ ਪੀ ਆਈ ਦੇ ਸੂਬਾ ਸਕੱਤਰ ਬੰਤ ਸਿੰਘ ਬਰਾੜ, ਹਰਦੇਵ ਸਿੰਘ ਅਰਸ਼ੀ ਸਾਬਕਾ ਵਿਧਾਇਕ, ਗੁਲਜ਼ਾਰ ਸਿੰਘ ਗੋਰੀਆ ਤੇ ਦੇਵੀ ਕੁਮਾਰੀ ਸਰਹਾਲੀ ਕਲਾਂ ਸੰਬੋਧਨ ਕਰਨਗੇ। ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਦੀ ਟੀਮ ਵੱਲੋਂ ਇਨਕਲਾਬੀ ਨਾਟਕ ਅਤੇ ਕੋਰੀਓਗਰਾਫੀਆਂ ਪੇਸ਼ ਕੀਤੀਆਂ ਜਾਣਗੀਆਂ ਅਤੇ ਗਾਇਕ ਗੁਰਮੇਜ ਮੇਹਲੀ ਵਲੋਂ ਇਨਕਲਾਬੀ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।