ਐੱਨ ਡੀ ਏ ਦੇ ਮੁੱਖ ਮੰਤਰੀਆਂ ਵੱਲੋਂ ਮੋਦੀ ਦੀ ਸ਼ਲਾਘਾ

0
125

ਨਵੀਂ ਦਿੱਲੀ : ਕੌਮੀ ਜਮਹੂਰੀ ਗੱਠਜੋੜ (ਐੱਨ ਡੀ ਏ) ਦੇ ਮੁੱਖ ਮੰਤਰੀਆਂ ਤੇ ਉਪ ਮੁੱਖ ਮੰਤਰੀਆਂ ਦੀ ਐਤਵਾਰ ਇੱਥੇ ਹੋਈ ਮੀਟਿੰਗ ਵਿੱਚ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਲੇਰੀ ਭਰੀ ਅਗਵਾਈ ਦੀ ਸ਼ਲਾਘਾ ਵਾਲਾ ਮਤਾ ਪਾਸ ਕੀਤਾ ਗਿਆ। ਸ਼ਿਵ ਸੈਨਾ ਨੇਤਾ ਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਵੱਲੋਂ ਪੇਸ਼ ਮਤੇ ਵਿੱਚ ਕਿਹਾ ਗਿਆ ਕਿ ‘ਅਪ੍ਰੇਸ਼ਨ ਸਿੰਧੂਰ’ ਨਾਲ ਭਾਰਤੀਆਂ ਦਾ ਆਤਮ ਵਿਸ਼ਵਾਸ ਵਧਿਆ ਹੈ।
ਮੀਟਿੰਗ ’ਚ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਕੇਂਦਰੀ ਮੰਤਰੀ ਅਮਿਤ ਸ਼ਾਹ, ਰਾਜਨਾਥ ਸਿੰਘ ਅਤੇ ਜੇ ਪੀ ਨੱਢਾ ਵੀ ਸ਼ਾਮਲ ਹੋਏ। ਮੀਟਿੰਗ ਵਿੱਚ 19 ਮੁੱਖ ਮੰਤਰੀ ਤੇ ਕਈ ਉਪ ਮੁੱਖ ਮੰਤਰੀ ਮੌਜੂਦ ਸਨ।