ਏਦਾਂ ਦੀ ਤਾਂ ਕਲੱਬ ਦੀ ਵੀ ਚੋਣ ਨਹੀਂ ਹੁੰਦੀ : ਤਿਵਾੜੀ

0
311

ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ ਨੇ ਪਾਰਟੀ ਪ੍ਰਧਾਨ ਦੀ ਚੋਣ ਨਾਲ ਸੰਬੰਧਤ ਡੈਲੀਗੇਟਾਂ ਦੀ ਸੂਚੀ ਦਾ ਖੁਲਾਸਾ ਨਾ ਕਰਨ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਹੈ ਕਿ ਨਿਰਪੱਖ ਅਤੇ ਅਜ਼ਾਦਾਨਾ ਚੋਣ ਲਈ ਜ਼ਰੂਰੀ ਹੈ ਕਿ ਸੂਚੀ ਪਾਰਟੀ ਦੀ ਵੈੱਬਸਾਈਟ ’ਤੇ ਪਾਈ ਜਾਵੇ। ਲੋਕ ਸਭਾ ਮੈਂਬਰ ਤਿਵਾੜੀ ਨੇ ਕਿਹਾ ਕਿ ਕਲੱਬ ਚੋਣਾਂ ਵਿਚ ਵੀ ਅਜਿਹਾ ਨਹੀਂ ਹੁੰਦਾ। ਤਿਵਾੜੀ ਨੇ ਪਾਰਟੀ ਦੀ ਕੇਂਦਰੀ ਚੋਣ ਅਥਾਰਟੀ ਦੇ ਮੁਖੀ ਮਧੂਸੂਦਨ ਮਿਸਤਰੀ ਦੇ ਇਸ ਬਿਆਨ ’ਤੇ ਇਤਰਾਜ਼ ਜਤਾਇਆ ਕਿ ਪਾਰਟੀ ਪ੍ਰਧਾਨ ਦੀ ਚੋਣ ਕਰਨ ਵਾਲੇ ਚੋਣ ਮੰਡਲ ਭਾਵ ਪ੍ਰਤੀਨਿਧੀਆਂ ਦੀ ਸੂਚੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰਾਂ ਵਿਚ ਉਪਲੱਬਧ ਹੋਵੇਗੀ ਅਤੇ ਚੋਣ ਲੜਨ ਵਾਲਿਆਂ ਨੂੰ ਮੁਹੱਈਆ ਕਰਵਾਈ ਜਾਵੇਗੀ। ਸ਼ਸ਼ੀ ਥਰੂਰ ਤੇ ਕਾਰਤੀ ਚਿਦੰਬਰਮ ਨੇ ਵੀ ਤਿਵਾੜੀ ਦੇ ਵਿਚਾਰਾਂ ਦੀ ਹਮਾਇਤ ਕੀਤੀ ਹੈ।

LEAVE A REPLY

Please enter your comment!
Please enter your name here