ਕੋਰੋਨਾ ਮਰੀਜ਼ ਦੀ ਮੌਤ

0
98

ਚੰਡੀਗੜ੍ਹ : ਕੋਰੋਨਾ ਪਾਜ਼ੀਟਿਵ 40 ਸਾਲਾ ਵਿਅਕਤੀ ਦੀ ਬੁੱਧਵਾਰ ਸਵੇਰੇ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਮੌਤ ਹੋ ਗਈ। ਮਰੀਜ਼ ਪਿੱਛੋਂ ਯੂ ਪੀ ਦੇ ਫਿਰੋਜ਼ਾਬਾਦ ਦਾ ਰਹਿਣ ਵਾਲਾ ਸੀ ਤੇ ਉਸ ਨੂੰ ਲੁਧਿਆਣਾ ਤੋਂ ਚੰਡੀਗੜ੍ਹ ਰੈਫਰ ਕੀਤਾ ਗਿਆ ਸੀ। ਉਸ ਨੂੰ ਹਸਪਤਾਲ ਦੇ ਕੋਵਿਡ ਵਾਰਡ ’ਚ ਦਾਖ਼ਲ ਕਰਵਾਉਣ ਮਗਰੋਂ ਇਕਾਂਤਵਾਸ ਵਿਚ ਰੱਖਿਆ ਗਿਆ ਸੀ। ਹਸਪਤਾਲ ਦੇ ਡਾਇਰੈਕਟਰ ਡਾ. ਅਸ਼ੋਕ ਅਤਰੀ ਨੇ ਪਹਿਲਾਂ ਲੋਕਾਂ ਨੂੰ ਭਰੋਸਾ ਦਿਵਾਇਆ ਸੀ ਕਿ ਚਿੰਤਾ ਵਾਲੀ ਕੋਈ ਗੱਲ ਨਹੀਂ, ਪਰ ਮਰੀਜ਼ ਦੀ ਮੌਤ ਮਗਰੋਂ ਹੁਣ ਇਸ ਨੂੰ ਗੰਭੀਰ ਸੰਕੇਤ ਵਜੋਂ ਲਿਆ ਜਾ ਰਿਹਾ ਹੈ। ਇਸੇ ਦੌਰਾਨ ਨੋਇਡਾ ਵਿੱਚ ਕੋਰੋਨਾ ਦੇ 19 ਸਰਗਰਮ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਨੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਦੀ ਵਰਤੋਂ ਕਰਨ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਬਚਣ ਦੀ ਅਪੀਲ ਕੀਤੀ ਹੈ।