ਨਿਤਿਨ ਕੋਹਲੀ ‘ਆਪ’ ’ਚ ਸ਼ਾਮਲ ਹੁੰਦਿਆਂ ਹੀ ਹਲਕਾ ਇੰਚਾਰਜ ਬਣੇ

0
171

ਜਲੰਧਰ : ਸ਼ਹਿਰ ਦੇ ਪ੍ਰਸਿੱਧ ਉਦਯੋਗਪਤੀ ਨਿਤਿਨ ਕੋਹਲੀ ਵੀਰਵਾਰ ‘ਆਪ’ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਬਾਅਦ ਉਨ੍ਹਾ ਨੂੰ ਵਿਧਾਇਕ ਰਮਨ ਅਰੋੜਾ ਦੀ ਥਾਂ ਜਲੰਧਰ ਕੇਂਦਰੀ ਅਸੈਂਬਲੀ ਹਲਕੇ ਦਾ ਇੰਚਾਰਜ ਐਲਾਨ ਦਿੱਤਾ ਗਿਆ। ਰਮਨ ਅਰੋੜਾ ਨੂੰ ਪਿਛਲੇ ਹਫਤੇ ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਨਗਰ ਨਿਗਮ ਦੇ ਇੱਕ ਅਧਿਕਾਰੀ ਨਾਲ ਮਿਲੀਭੁਗਤ ਕਰਕੇ ਭਿ੍ਰਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗਿ੍ਰਫਤਾਰ ਕੀਤਾ ਸੀ।