35.5 C
Jalandhar
Saturday, April 20, 2024
spot_img

ਬੀ ਬੀ ਐੱਮ ਬੀ ਇਕੱਲੇ ਪੰਜਾਬ ਦਾ ਨਹੀਂ : ਸ਼ੇਖਾਵਤ

ਮੁਹਾਲੀ : ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਬਾਰੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਬੁੱਧਵਾਰ ਇੱਥੇ ਕਿਹਾ ਕਿ ਇਹ ਸਿਰਫ ਪੰਜਾਬ ਦਾ ਬੋਰਡ ਨਹੀਂ, ਸਗੋਂ ਇਹ ਪੰਜਾਬ ਦੇ ਨਾਲ ਹਰਿਆਣਾ, ਦਿੱਲੀ, ਰਾਜਸਥਾਨ ਦਾ ਸਾਂਝਾ ਬੋਰਡ ਹੈ। ਇਸ ’ਤੇ ਸਭ ਦਾ ਬਰਾਬਰ ਦਾ ਹੱਕ ਹੈ।
ਪ੍ਰੈੱਸ ਕਾਨਫਰੰਸ ਵਿਚ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਉਨ੍ਹਾ ਕਿਹਾ ਕਿ ਕਾਫੀ ਸਮੇਂ ਤੋਂ ਇਸ ਸੰਬੰਧੀ ਮੰਗ ਤਾਂ ਕੀਤੀ ਜਾ ਰਹੀ ਹੈ ਪਰ ਉਹ ਬੰਦੀ ਸਿੰਘਾਂ ਦੀ ਸੂਚੀ ਮੰਗ-ਮੰਗ ਕੇ ਥੱਕ ਗਏ ਹਨ, ਹੁਣ ਤੱਕ ਕਿਸੇ ਨੇ ਸਰਕਾਰ ਨੂੰ ਸਿੱਖ ਕੈਦੀਆਂ ਦੀ ਸੂਚੀ ਹੀ ਨਹੀਂ ਦਿੱਤੀ। ਕੇਂਦਰ ਸਰਕਾਰ ਇਸ ਗੰਭੀਰ ਮੁੱਦੇ ’ਤੇ ਹਮਦਰਦੀ ਨਾਲ ਗੌਰ ਕਰ ਰਹੀ ਹੈ। ਉਨ੍ਹਾ ਦਾਅਵਾ ਕੀਤਾ ਕਿ ਪੰਜਾਬ ਵਿਚ ਭਾਜਪਾ ਦਾ ਵੋਟ ਬੈਂਕ ਵਧਿਆ ਹੈ। ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਤੀਕਸ਼ਣ ਸੂਦ ਵੀ ਮੌਜੂਦ ਸਨ।

Related Articles

LEAVE A REPLY

Please enter your comment!
Please enter your name here

Latest Articles