ਕੋਲਕਾਤਾ : ਸਿੱਕਮ ਦੇ ਛੱਤੇਨ ਵਿਖੇ ਫੌਜੀ ਕੈਂਪ ’ਤੇ ਢਿੱਗਾਂ ਡਿੱਗਣ ਕਾਰਨ ਘੱਟੋ-ਘੱਟ ਤਿੰਨ ਜਵਾਨਾਂ ਦੀ ਮੌਤ ਹੋ ਗਈ ਅਤੇ ਛੇ ਜਵਾਨ ਲਾਪਤਾ ਹੋ ਗਏ। ਇਹ ਹਾਦਸਾ ਐਤਵਾਰ ਸ਼ਾਮ 7 ਵਜੇ ਭਾਰੀ ਬਾਰਿਸ਼ ਕਾਰਨ ਵਾਪਰਿਆ। ਰੱਖਿਆ ਅਧਿਕਾਰੀ ਨੇ ਕਿਹਾ ਕਿ ਤਿੰਨ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦੋਂ ਕਿ ਚਾਰ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਨਾਲ ਬਚਾਇਆ ਗਿਆ ਹੈ।
ਬਚਾਅ ਟੀਮਾਂ ਛੇ ਲਾਪਤਾ ਜਵਾਨਾਂ ਨੂੰ ਲੱਭਣ ਲਈ ਚੁਣੌਤੀਪੂਰਨ ਹਾਲਤਾਂ ਵਿੱਚ ਦਿਨ-ਰਾਤ ਕੰਮ ਕਰ ਰਹੀਆਂ ਹਨ।




