ਜਥੇਦਾਰ ਗੜਗੱਜ ਤੋਂ ਸਨਮਾਨ ਨਾ ਲੈਣ ਦਾ ਐਲਾਨ

0
201

ਅੰਮਿ੍ਰਤਸਰ : ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਪੁੱਤਰਾਂ ਭਾਈ ਈਸ਼ਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਿਹਾ ਹੈ ਕਿ 6 ਜੂਨ 1984 ਘੱਲੂਘਾਰੇ ਦੀ 41ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋ ਰਹੇ ਸਮਾਗਮ ਮੌਕੇ ਜੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਹੀਦ ਪਰਵਾਰਾਂ ਦਾ ਸਨਮਾਨ ਕਰਦੇ ਹਨ ਤਾਂ ਉਹ ਇਹ ਸਨਮਾਨ ਕਿਸੇ ਵੀ ਹਾਲਤ ਵਿੱਚ ਨਹੀਂ ਲੈਣਗੇ।
ਉਨ੍ਹਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸ਼ਹੀਦੀ ਸਮਾਗਮ ਮੌਕੇ ਗਿਆਨੀ ਗੜਗੱਜ ਨੂੰ ਸ਼ਹੀਦ ਪਰਵਾਰਾਂ ਦਾ ਸਨਮਾਨ ਕਰਨ ਤੋਂ ਰੋਕਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਦਮਦਮੀ ਟਕਸਾਲ ਨੇ ਘੱਲੂਘਾਰਾ ਦਿਵਸ ’ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸੰਦੇਸ਼ ਪੜ੍ਹਨ ਅਤੇ ਸ਼ਹੀਦ ਪਰਵਾਰਾਂ ਨੂੰ ਸਿਰੋਪੇ ਦੇਣ ਤੋਂ ਰੋਕਣ ਦਾ ਐਲਾਨ ਕੀਤਾ ਸੀ।