283 ਸੇਵਾਵਾਂ ਦੇ ਸਰਟੀਫਿਕੇਟ ਘਰ ਬੈਠਿਆਂ ਮਿਲਣਗੇ

0
254

ਚੰਡੀਗੜ੍ਹ : ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ 283 ਸੇਵਾਵਾਂ ਦੇ ਸਰਟੀਫਿਕੇਟ ਡਿਜੀਟਲ ਦਸਤਖਤਾਂ ਨਾਲ ਬਿਨੈਕਾਰ ਨੂੰ ਘਰ ਬੈਠਿਆਂ ਹੀ ਵੱਟਸਐਪ ਜਾਂ ਈ-ਮੇਲ ਰਾਹੀਂ ਮਿਲ ਜਾਣਗੇ। ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਮੀਟਿੰਗ ਉਪਰੰਤ ਦੱਸਿਆ ਕਿ 283 ਸੇਵਾਵਾਂ ਦੀ ਡਿਲਵਿਰੀ ਡਿਜੀਟਲ ਕਰਦਿਆਂ ਵਿਭਾਗ ਵੱਲੋਂ ਬਾਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਸੇਵਾਵਾਂ ’ਚ ਜਾਤੀ ਸਰਟੀਫਿਕੇਟ, ਜਨਮ ਤੇ ਮੌਤ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਵਿਆਹ ਸਰਟੀਫਿਕੇਟ, ਅਸਲਾ ਰੀਨਿਊ, ਜਨਰਲ ਜਾਤੀ ਸਰਟੀਫਿਕੇਟ, ਭਾਰ ਮੁਕਤ ਸਰਟੀਫਿਕੇਟ, ਪੱਛੜਾ ਖੇਤਰ ਸਰਟੀਫਿਕੇਟ ਆਦਿ ਪ੍ਰਮੁੱਖ ਹਨ, ਜਿਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ’ਚ ਲੋਕਾਂ ਨੂੰ ਸਭ ਤੋਂ ਵੱਧ ਲੋੜ ਪੈਂਦੀ ਹੈ। ਇਸ ਤੋਂ ਇਲਾਵਾ 93 ਸੇਵਾਵਾਂ ਘਰ ਬੈਠਿਆਂ ਹੀ ਆਨਲਾਈਨ ਅਪਲਾਈ ਕੀਤੀਆਂ ਜਾ ਸਕਦੀਆਂ, ਜਿਸ ਲਈ ਸੇਵਾ ਕੇਂਦਰ ਆਉਣ ਦੀ ਵੀ ਲੋੜ ਨਹੀਂ।

LEAVE A REPLY

Please enter your comment!
Please enter your name here