ਖੇਤ ਮਜ਼ਦੂਰਾਂ ਤੇ ਹੋਰ ਪੇਂਡੂ ਮਜ਼ਦੂਰਾਂ ਵੱਲੋਂ 10 ਨੂੰ ਦੇਸ਼ ਵਿਆਪੀ ਪ੍ਰਦਰਸ਼ਨ : ਗੋਰੀਆ

0
40

ਸ਼ਾਹਕੋਟ
(ਗਿਆਨ ਸੈਦਪੁਰੀ)
‘10 ਜੂਨ ਨੂੰ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਖੇਤ ਮਜ਼ਦੂਰ ਅਤੇ ਹੋਰ ਪੇਂਡੂ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਦੇਸ਼ ਵਿਆਪੀ ਪ੍ਰਦਰਸ਼ਨ ਕੀਤੇ ਜਾਣਗੇ।’ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਗੋਰੀਆ ਨੇ ਬਿਆਨ ਰਾਹੀਂ ਉਕਤ ਜਾਣਕਾਰੀ ਦਿੱਤੀ। ਉਹਨਾ ਕਿਹਾ ਕਿ ਖੇਤ ਮਜ਼ਦੂਰਾਂ ਦਾ ਦੇਸ਼ ਦੇ ਖੇਤੀ ਅਤੇ ਇਸ ਦੇ ਵਿਕਾਸ ਵਿੱਚ ਵੱਡਾ ਹਿੱਸਾ ਹੈ, ਇਸ ਦੇ ਬਾਵਜੂਦ ਸਰਕਾਰ ਦੀ ਜਾਣ ਬੁੱਝ ਕੇ ਕੀਤੀ ਜਾ ਰਹੀ ਅਣਦੇਖੀ ਕਾਰਨ ਮਜ਼ਦੂਰਾਂ ਦੇ ਰਹਿਣ-ਸਹਿਣ ਅਤੇ ਕੰਮ ਕਰਨ ਦੀਆਂ ਸਥਿਤੀਆਂ ਬੇਹੱਦ ਮਾੜੀਆਂ ਹਨ। ਇਹਨਾਂ ਦੀ ਹਾਲਤ ਸੁਧਾਰਨ ਲਈ ਸਰਕਾਰ ਲਈ ਇੱਕ ਮੰਗ ਪੱਤਰ ਤਿਆਰ ਕੀਤਾ ਗਿਆ ਹੈ।
ਖੇਤ ਮਜ਼ਦੂਰਾਂ ਦੀ ਬਿਹਤਰੀ ਲਈ ਕੇਂਦਰੀ ਕਾਨੂੰਨ ਬਣਾਉਣ, ਖੇਤ ਮਜ਼ਦੂਰਾਂ ਤੇ ਹੋਰ ਪੇਂਡੂ ਮਜ਼ਦੂਰਾਂ ਦੇ ਅਧਿਕਾਰ ਸੁਰੱਖਿਅਤ ਰੱਖਣ ਲਈ ਵਿਕਾਸ ਬੋਰਡ ਦੀ ਸਥਾਪਨਾ, ਵਾਧੂ ਜ਼ਮੀਨ ਨੂੰ ਬੇਜ਼ਮੀਨੇ ਲੋਕਾਂ, ਦਲਿਤਾਂ, ਖੇਤ ਮਜ਼ਦੂਰਾਂ, ਆਦਿਵਾਸੀਆਂ ਅਤੇ ਗਰੀਬ ਕਿਸਾਨਾਂ ਵਿੱਚ ਵੰਡਣ, ਨੌਕਰੀ ਦੀ ਸੁਰੱਖਿਆ, ਸਮਾਜਿਕ ਸੁਰੱਖਿਆ, ਮਨਰੇਗਾ ਮਜ਼ਦੂਰਾਂ ਲਈ 200 ਦਿਨ ਕੰਮ ਅਤੇ 700 ਰੁਪਏ ਕੰਮ ਦਿਹਾੜੀ, ਬੁਢਾਪੇ ਵਿੱਚ ਗਏ ਹੋਏ ਖੇਤ ਮਜ਼ਦੂਰਾਂ ਲਈ ਦਸ ਹਜ਼ਾਰ ਰੁਪਏ ਪੈਨਸ਼ਨ ਅਤੇ ਹੋਰ ਭਖਦੀਆਂ ਮੰਗਾਂ ਨੂੰ ਮਨਵਾਉਣ ਲਈ 10 ਜੂਨ ਨੂੰ ਦੇਸ਼ ਭਰ ਵਿੱਚ ਰੋਹ ਭਰਪੂਰ ਪ੍ਰਦਰਸ਼ਨ ਕੀਤੇ ਜਾਣਗੇ।