ਲਖਨਊ : ਸੀਨੀਅਰ ਕਾਂਗਰਸ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਬੁੱਧਵਾਰ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਜਦੋਂ ਉਨ੍ਹਾ ਸਮਾਜਵਾਦੀ ਪਾਰਟੀ ਦੇ ਸਮਰਥਨ ਨਾਲ ਆਜ਼ਾਦ ਉਮੀਦਵਾਰ ਵਜੋਂ ਰਾਜ ਸਭਾ ਲਈ ਨਾਮਜ਼ਦਗੀ ਕਾਗਜ਼ ਦਾਖਲ ਕੀਤੇ | ਨਾਮਜ਼ਦਗੀ ਦੌਰਾਨ ਸਪਾ ਪ੍ਰਧਾਨ ਅਖਿਲੇਸ਼ ਯਾਦਵ, ਪਾਰਟੀ ਦੇ ਮੁੱਖ ਜਨਰਲ ਸਕੱਤਰ ਰਾਮ ਗੋਪਾਲ ਯਾਦਵ ਅਤੇ ਸਪਾ ਦੇ ਹੋਰ ਸੀਨੀਅਰ ਨੇਤਾ ਮੌਜੂਦ ਸਨ |
ਨਾਮਜ਼ਦਗੀ ਭਰਨ ਤੋਂ ਬਾਅਦ ਸਿੱਬਲ ਨੇ ਸਪੱਸ਼ਟ ਕੀਤਾ-ਮੈਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਹਨ ਅਤੇ ਅਖਿਲੇਸ਼ ਜੀ ਦਾ ਸਮਰਥਨ ਕਰਨ ਲਈ ਧੰਨਵਾਦ ਕਰਦਾ ਹਾਂ | ਸਿੱਬਲ ਨੇ ਇਹ ਵੀ ਦੱਸਿਆ ਕਿ ਉਨ੍ਹਾ ਨੇ 16 ਮਈ ਨੂੰ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ |