ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਰੰਧਾਵਾ, ਸੁਖਬਿੰਦਰ ਸਰਕਾਰੀਆ ਅਤੇ ਰਾਜ ਕੁਮਾਰ ਚੱਬੇਵਾਲ ਨੇ ਵੀਰਵਾਰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਕੌਮਾਂਤਰੀ ਸਰਹੱਦ ’ਤੇ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਦੀ ਕੌਮੀ ਜਾਂਚ ਏਜੰਸੀ ਤੋਂ ਜਾਂਚ ਕਰਵਾਉਣ ਅਤੇ ਇਸ ਪਿੱਛਲੇ ਸਿਆਸੀ ਹੱਥਾਂ ਦਾ ਪਤਾ ਲਗਾਉਣ ਦੀ ਮੰਗ ਕੀਤੀ ਹੈ। ਬਾਜਵਾ ਨੇ ਕਿਹਾ ਕਿ ਜਿਹੜੇ ਨਾਜਾਇਜ਼ ਮਾਈਨਿੰਗ ’ਚ ਸ਼ਾਮਲ ਹਨ, ਉਹ ਕੌਮਾਂਤਰੀ ਸਰਹੱਦ ਤੋਂ ਨਸ਼ਾ ਤੇ ਹਥਿਆਰਾਂ ਦੀ ਤਸਕਰੀ ਵਿਚ ਵੀ ਸ਼ਾਮਲ ਹਨ। ਉਨ੍ਹਾਂ ਪੰਜਾਬ ਦੀ ਆਬਕਾਰੀ ਨੀਤੀ ਦੀ ਸੀ ਬੀ ਆਈ ਜਾਂਚ ਦੀ ਮੰਗ ਵੀ ਕੀਤੀ।