ਗੁਹਾਟੀ : ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸ਼ਰਮਾ ਨੇ ਐਤਵਾਰ ਕਿਹਾ ਕਿ ਈਦ ਤੋਂ ਇੱਕ ਦਿਨ ਪਹਿਲਾਂ ਸੂਬੇ ਵਿੱਚ ਗਊਆਂ ਦੇ ਗੈਰਕਾਨੂੰਨੀ ਤੌਰ ’ਤੇ ਕਤਲੇਆਮ ਦੇ ਦੋਸ਼ ਹੇਠ 16 ਲੋਕਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਉਨ੍ਹਾ ‘ਐਕਸ’ ’ਤੇ ਲਿਖਿਆ, ‘‘ਸਾਡਾ ਸੰਵਿਧਾਨ ਧਾਰਮਿਕ ਆਜ਼ਾਦੀ ਦੇ ਅਧਿਕਾਰ ਦੀ ਗਾਰੰਟੀ ਦਿੰਦਾ ਹੈ, ਪਰ ਇਹ ਕਾਨੂੰਨ ਦੇ ਸ਼ਾਸਨ ਤੇ ਜਨਤਕ ਵਿਵਸਥਾ ਬਣਾਈ ਰੱਖਣ ਬਾਰੇ ਵੀ ਗੱਲ ਕਰਦਾ ਹੈ। ਇਸ ਈਦ-ਉਲ-ਜ਼ੁਹਾ ’ਤੇ ਅਸਾਮ ਵਿੱਚ ਕਈ ਥਾਵਾਂ ਤੋਂ ਪਸ਼ੂਆਂ ਦੇ ਗੈਰਕਾਨੂੰਨੀ ਕਤਲੇਆਮ ਅਤੇ ਉਨ੍ਹਾਂ ਦੇ ਅੰਗ ਮਿਲਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।’’




