ਨਵੀਂ ਦਿੱਲੀ : ਕਾਂਗਰਸ ਨੇ ਦੋਸ਼ ਲਗਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿੱਚ ਪਾਰਟੀ ਦੇ ਪਹਿਲੇ ਆਗੂਆਂ ਵਾਂਗ ਪ੍ਰੈੱਸ ਦੇ ਸਿੱਧੇ ਸਵਾਲਾਂ ਦਾ ਸਾਹਮਣਾ ਕਰਨ ਦਾ ਹੌਸਲਾ ਨਹੀਂ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ, ‘‘ਹਰੇਕ ਦੇਸ਼ ਦੀ ਸਰਕਾਰ ਦੇ ਮੁਖੀ ਸਮੇਂ-ਸਮੇਂ ’ਤੇ ਪ੍ਰੈੱਸ ਕਾਨਫਰੰਸ ਕਰਦੇ ਹਨ ਪਰ ਸਾਡੇ ਪ੍ਰਧਾਨ ਮੰਤਰੀ ਨੂੰ ਪ੍ਰੈੱਸ ਦੇ ਸਿੱਧੇ ਸਵਾਲਾਂ ਦਾ ਸਾਹਮਣਾ ਕੀਤੇ ਹੋਏ 11 ਸਾਲ ਹੋ ਚੁੱਕੇ ਹਨ। ਪਿਛਲੇ ਸਾਲ ਚੋਣ ਪ੍ਰਚਾਰ ਦੌਰਾਨ ਨਰਿੰਦਰ ਮੋਦੀ ਨੇ ਮੀਡੀਆ ਨਾਲ ਗੱਲਬਾਤ ਨੂੰ ਇਕ ਸ਼ੋਅ ਵਾਂਗ ਪ੍ਰੋਡਿਊਸ, ਡਾਇਰੈਕਟ ਅਤੇ ਸਕਿ੍ਰਪਟ ਕੀਤਾ, ਜਿਸ ਵਿੱਚ ਉਨ੍ਹਾ ਨੇ ਖੁਦ ਨੂੰ ‘ਨਾਨ-ਬਾਇਲੌਜੀਕਲ’ ਦੱਸਣ ਵਾਲਾ ਚਰਚਿਤ ਦਾਅਵਾ ਵੀ ਕੀਤਾ ਸੀ ਪਰ ਹੁਣ ਤੱਕ ਉਨ੍ਹਾਂ ਨੇ ਕਦੇ ਵੀ ਬਿਨਾਂ ਐਡੀਟਿੰਗ, ਬਿਨਾਂ ਸਕਿ੍ਰਪਟ ਵਾਲੀ ਇਕ ਵੀ ਅਸਲੀ ਪ੍ਰੈੱਸ ਕਾਨਫਰੰਸ ਕਰਨ ਦਾ ਹੌਸਲਾ ਨਹੀਂ ਦਿਖਾਇਆ।’’

