ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਨਗੇ, ਜੋ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਏਗਾ।
ਮੁੱਖ ਮੰਤਰੀ ਨੇ ਕਿਹਾਇਹ ਸੁਧਾਰ ਸਾਡੀਆਂ ਕੋਸ਼ਿਸ਼ਾਂ ਦਾ ਅੰਤ ਨਹੀਂ, ਸਗੋਂ ਇਕ ਲਹਿਰ ਦੀ ਸ਼ੁਰੂਆਤ ਹੈ, ਇਕ ਅਜਿਹੀ ਲਹਿਰ, ਜਿੱਥੇ ਕਾਰੋਬਾਰ ਕਰਨ ਵਿੱਚ ਸੌਖ ਇਕ ਨਾਅਰੇ ਦੀ ਥਾਂ ਸੱਭਿਆਚਾਰ ਦਾ ਪ੍ਰਤੀਕ ਬਣਦੀ ਹੈ।
ਉਨ੍ਹਾ ਕਿਹਾ ਕਿ ਇਹ ਹਰੇਕ ਨਿਵੇਸ਼ਕ ਲਈ ਇਕ ਦਲੇਰਾਨਾ ਐਲਾਨ ਹੈ ਕਿ ਪੰਜਾਬ ਆਪਣੀਆਂ ਸ਼ਰਤਾਂ ’ਤੇ ਪੂਰੀ ਵਚਨਬੱਧਤਾ ਨਾਲ ਕਾਰੋਬਾਰ ਲਈ ਖੁੱਲ੍ਹਾ ਹੈ। ਮਾਨ ਨੇ ਕਿਹਾ ਕਿ ਫਾਸਟ ਟਰੈਕ ਪੰਜਾਬ ਪੋਰਟਲ ਇਕ ਤਕਨੀਕੀ ਅਪਗ੍ਰੇਡ ਤੋਂ ਵਧ ਕੇ ਨਵੇਂ ਸਿਰੇ ਤੋਂ ਵਿਉਤੇ ਉਦਯੋਗਿਕ ਸ਼ਾਸਨ ਮਾਡਲ ਦੀ ਰੀੜ੍ਹ ਦੀ ਹੱਡੀ ਹੈ।




