ਲੁਧਿਆਣਾ : ਸਾਬਕਾ ਮੰਤਰੀ ਅਨਿਲ ਜੋਸ਼ੀ ਸੋਮਵਾਰ ਫਿਰ ਅਕਾਲੀ ਦਲ ’ਚ ਪਰਤ ਆਏ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾ ਦਾ ਸਵਾਗਤ ਕੀਤਾ। ਉਨ੍ਹਾ ਇਹ ਵੀ ਦੱਸਿਆ ਕਿ ਅਨਿਲ ਜੋਸ਼ੀ ਲੁਧਿਆਣਾ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨਗੇ। ਜੋਸ਼ੀ ਸਾਲ 2021 ’ਚ ਭਾਜਪਾ ਛੱਡ ਕੇ ਅਕਾਲੀ ਦਲ ’ਚ ਸ਼ਾਮਲ ਹੋ ਗਏ ਸਨ, ਪਰ ਬਾਅਦ ’ਚ ਪਾਰਟੀ ਛੱਡ ਗਏ ਸਨ।