ਨਵੀਂ ਦਿੱਲੀ : ਦਿੱਲੀ ਦੇ ਦੁਆਰਕਾ ’ਚ ਮੰਗਲਵਾਰ ਸਵੇਰੇ ਇੱਕ ਅਪਾਰਟਮੈਂਟ ਦੀ ਸਿਖਰਲੀ ਮੰਜ਼ਲ ’ਚ ਲੱਗ ਲੱਗ ਗਈ, ਜਿਸ ’ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ’ਚ ਪਿਤਾ ਅਤੇ ਉਸ ਦੇ ਪੁੱਤਰ ਅਤੇ ਪੁੱਤਰੀ ਸ਼ਾਮਲ ਹਨ। ਪੁਲਸ ਮੁਤਾਬਕ ਦੁਆਰਕਾ ਅਪਾਰਟਮੈਂਟ ’ਚ ਅੱਗ ਲੱਗਣ ਤੋਂ ਬਾਅਦ ਆਪਣੇ ਫਲੈਟ ’ਚੋਂ ਛਾਲ ਮਾਰਨ ਵਾਲੇ ਪਿਤਾ ਅਤੇ ਦੋਵਾਂ ਬੱਚਿਆਂ ਦੀ ਮੌਤ ਹੋ ਗਈ। ਉਨ੍ਹਾਂ ਜਾਨ ਬਚਾਉਣ ਲਈ ਫਲੈਟ ’ਚੋਂ ਥੱਲੇ ਛਾਲ ਮਾਰ ਦਿੱਤੀ ਅਤੇ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਨੂੰ ਇੰਦਰਾ ਗਾਂਧੀ ਹਸਪਤਾਲ ’ਚ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਲੋਕਾਂ ਦਾ ਦੋਸ਼ ਹੈ ਕਿ ਸੂਚਨਾ ਦੇਣ ’ਚ ਕਾਫ਼ੀ ਦੇਰ ਬਾਅਦ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਆਈਆਂ ਤੇ ਫਿਰ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਹਾਲਾਂਕਿ ਫਾਇਰ ਡਾਇਰੈਕਟਰ ਅਤੁਲ ਗਰਗ ਦਾ ਕਹਿਣਾ ਹੈ ਕਿ ਸਵੇਰੇ 10 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਤੇ ਮੌਕੇ ’ਤੇ ਹੀ 8 ਅੱਗ ਬੁਝਾਉਣ ਵਾਲੀਆਂ ਗੱਡੀਆ ਨੂੰ ਰਵਾਨਾ ਕਰ ਦਿੱਤਾ ਗਿਆ ਸੀ।