‘ਫਾਸਟ ਟਰੈਕ ਪੋਰਟਲ’ ਦਾ ਫਾਇਦਾ ਉਠਾਓ ਤੇ ਪੰਜਾਬ ਨੂੰ ਭਾਰਤ ਦੀ ਅਗਲੀ ਉਦਯੋਗਿਕ ਸ਼ਕਤੀ ਬਣਾਓ : ਮਾਨ

0
165

ਮੁਹਾਲੀ (ਗੁਰਜੀਤ ਬਿੱਲਾ/ �ਿਸ਼ਨ ਗਰਗ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟ ਟਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ।੩ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟ ਟਰੈਕ ਪੰਜਾਬ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਪ੍ਰਵਾਨਗੀਆਂ ਦੇਣਾ ਯਕੀਨੀ ਬਣਾਏਗਾ ਅਤੇ ਇਹ ਉਦਯੋਗਿਕ ਮਾਡਲ ਸ਼ਾਸਨ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾ ਦੁਹਰਾਇਆ ਕਿ ਇਹ ਸੁਧਾਰਾਂ ਦੀ ਲੜੀ ਵਿੱਚ ਇੱਕ ਨਵੀਂ ਲਹਿਰ ਦੀ ਸ਼ੁਰੂਆਤ ਹਨ, ਜਿੱਥੇ ਕਾਰੋਬਾਰ ਕਰਨ ਲਈ ਸੁਖਾਵਾਂ ਮਾਹੌਲ ਇੱਕ ਨਾਅਰਾ ਨਾ ਰਹਿ ਕੇ ਇੱਥੋਂ ਦਾ ਸੱਭਿਆਚਾਰ ਬਣ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾ ਕਿਹਾ ਕਿ ਹੁਣ ਤੱਕ ਉਦਯੋਗਪਤੀਆਂ ਨੂੰ ਏ ਟੀ ਐੱਮ ਮੰਨਿਆ ਜਾਂਦਾ ਸੀ, ਜੋ ਸਿਰਫ਼ ਚੋਣਾਂ ਦੌਰਾਨ ਫੰਡ ਦਿੰਦੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾ ਦੀ ਸਰਕਾਰ ਨੇ ਉਦਯੋਗਪਤੀਆਂ ਦੀ ਸਹੂਲਤ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਵਿਲੱਖਣ ਕਲਰ ਕੋਡ ਵਾਲੇ ਸਟੈਂਪ ਪੇਪਰ ਸ਼ੁਰੂ ਕੀਤੇ ਹਨ, ਤਾਂ ਜੋ ਸੂਬੇ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਲਈ ਉਦਮੀਆਂ ਨੂੰ ਵਿਸ਼ੇਸ਼ ਸਹੂਲਤ ਦਿੱਤੀ ਜਾ ਸਕੇ, ਜਿਸ ਨਾਲ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ।
ਉਹਨਾ ਕਿਹਾ ਕਿ ਕੋਈ ਵੀ ਉਦਯੋਗਪਤੀ, ਜੋ ਸੂਬੇ ਵਿੱਚ ਆਪਣੀ ਉਦਯੋਗਿਕ ਇਕਾਈ ਸਥਾਪਤ ਕਰਨ ਦਾ ਇੱਛੁਕ ਹੈ, ਉਹ ‘ਇਨਵੈੱਸਟ ਪੰਜਾਬ’ ਪੋਰਟਲ ਤੋਂ ਇਹ ਵਿਲੱਖਣ ਕਲਰ ਕੋਡ ਵਾਲਾ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ।ਉਨ੍ਹਾ ਕਿਹਾ ਕਿ ਉਦਯੋਗਪਤੀ ਆਪਣੀ ਇਕਾਈ ਸਥਾਪਤ ਕਰਨ ਲਈ ਸੀ ਐੱਲ ਯੂ, ਜੰਗਲਾਤ, ਪ੍ਰਦੂਸ਼ਣ, ਫਾਇਰ ਬਿ੍ਰਗੇਡ ਅਤੇ ਹੋਰ ਪ੍ਰਵਾਨਗੀਆਂ ਪ੍ਰਾਪਤ ਕਰਨ ਵਾਸਤੇ ਸਿਰਫ਼ ਇਹ ਸਿੰਗਲ ਸਟੈਂਪ ਪੇਪਰ ਖਰੀਦ ਕੇ ਲੋੜੀਂਦੀਆਂ ਵੱਖ-ਵੱਖ ਫ਼ੀਸਾਂ ਦਾ ਭੁਗਤਾਨ ਕਰ ਸਕਣਗੇ।ਮਾਨ ਨੇ ਕਿਹਾ ਕਿ ਸਟੈਂਪ ਪੇਪਰ ਖਰੀਦਣ ਤੋਂ ਬਾਅਦ ਉਦਯੋਗਪਤੀ ਨੂੰ ਆਪਣੀ ਇਕਾਈ ਸਥਾਪਤ ਕਰਨ ਲਈ 15 ਦਿਨਾਂ ਦੇ ਅੰਦਰ-ਅੰਦਰ ਸਾਰੇ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਮਿਲ ਜਾਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੀ ਸਹੂਲਤ ਲਈ ਸਿੰਗਲ ਵਿੰਡੋ ਅਤੇ ਸਿੰਗਲ ਪੈੱਨ ਸਿਸਟਮ ਸ਼ੁਰੂ ਕੀਤਾ ਗਿਆ ਹੈ, ਤਾਂ ਜੋ ਉਹ ਖੁੱਲ੍ਹ ਕੇ ਕੰਮ ਕਰ ਸਕਣ।ਉਨ੍ਹਾ ਕਿਹਾ ਕਿ ਇੱਥੇ ਕੰਮ ਕਰਨ ਵਾਲੇ ਉਦਯੋਗਪਤੀ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਦੇ ਹਨ, ਜਿਸ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲਦਾ ਹੈ। ਇਹ ਸੂਬੇ ਦੇ ਵਿਕਾਸ ਅਤੇ ਇਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਜ਼ਰੂਰੀ ਹੈ।
ਉਹਨਾ ਕਿਹਾ ਕਿ ਪਹਿਲਾਂ ਦੇ ਉਲਟ ਕੋਈ ਵੀ ਉਦਯੋਗਪਤੀਆਂ ਨੂੰ ਪਰੇਸ਼ਾਨ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਉਦਯੋਗ ਨੂੰ ਉਤਸ਼ਾਹਤ ਕਰਨ ਲਈ ਹਰ ਸੰਭਵ ਯਤਨ ਕਰੇਗੀ।ਉਨ੍ਹਾ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗਾਂ ਨੂੰ ਸਹੂਲਤ ਦੇਣ ਲਈ ਸਿੰਗਲ ਵਿੰਡੋ ਸਿਸਟਮ ਪ੍ਰਦਾਨ ਕਰਨ ਲਈ ਪਹਿਲਾਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ। ਮਾਨ ਨੇ ਕਿਹਾ ਕਿ ਉਦਯੋਗਿਕ ਖੇਤਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਅਸਲ ਉਤਸ਼ਾਹ ਨਾਲ ਲਾਗੂ ਕੀਤਾ ਜਾ ਰਿਹਾ ਹੈ।