ਨਵੀਂ ਦਿੱਲੀ : ਕਾਂਗਰਸ ਨੇ ਬੁੱਧਵਾਰ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਲਕਸ਼ਮਣ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਛੇ ਸਾਲਾਂ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ।ਲਕਸ਼ਮਣ ਸਿੰਘ ਸੀਨੀਅਰ ਕਾਂਗਰਸ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਦੇ ਭਰਾ ਹਨ।ਕਾਂਗਰਸ ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਨੇ ਇੱਕ ਬਿਆਨ ਵਿੱਚ ਕਿਹਾਕਾਂਗਰਸ ਪ੍ਰਧਾਨ ਨੇ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਲਕਸ਼ਮਣ ਸਿੰਘ ਨੂੰ ਉਨ੍ਹਾ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਤੁਰੰਤ ਛੇ ਸਾਲਾਂ ਲਈ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਬਿਆਨ ’ਚ ਇਹ ਨਹੀਂ ਦੱਸਿਆ ਗਿਆ ਕਿ ਸਿੰਘ ਵਿਰੁੱਧ ਕਿਹੜੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਵਾਈ ਕੀਤੀ ਗਈ ਹੈ। ਸੂਬਾ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਾਂਗਰਸ ਲੀਡਰਸ਼ਿਪ ਨੂੰ ਉਨ੍ਹਾ ਦੀਆਂ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਉਨ੍ਹਾ ਵਿਰੁੱਧ ਕਾਰਵਾਈ ਸ਼ੁਰੂ ਕਰਨ ਦੀ ਸਿਫਾਰਸ਼ ਕੀਤੀ ਸੀ ਅਤੇ ਇਹ ਮਾਮਲਾ ਏ ਆਈ ਸੀ ਸੀ ਦੀ ਅਨੁਸ਼ਾਸਨੀ ਕਮੇਟੀ ਨੂੰ ਭੇਜਿਆ ਗਿਆ ਸੀ।
ਲਕਸ਼ਮਣ ਸਿੰਘ ਮੱਧ ਪ੍ਰਦੇਸ਼ ਤੋਂ ਪੰਜ ਵਾਰ ਸੰਸਦ ਮੈਂਬਰ ਅਤੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ ਪਹਿਲੀ ਵਾਰ 1990 ਵਿੱਚ ਰਾਜ ਵਿਧਾਨ ਸਭਾ ਲਈ ਚੁਣੇ ਗਏ ਸਨ। ਉਹ 1994 ਵਿੱਚ ਰਾਜਗੜ੍ਹ ਤੋਂ ਪਹਿਲੀ ਵਾਰ ਸੰਸਦ ਮੈਂਬਰ ਬਣੇ। 2004 ਵਿੱਚ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ, ਜਦੋਂ ਉਹ ਦੁਬਾਰਾ ਲੋਕ ਸਭਾ ਲਈ ਚੁਣੇ ਗਏ। ਉਹ 2013 ਵਿੱਚ ਕਾਂਗਰਸ ਵਿੱਚ ਵਾਪਸ ਆਏ।



