ਬਠਿੰਡਾ : ਇੰਸਟਾਗ੍ਰਾਮ ’ਤੇ ਕਮਲ ਕੌਰ ਭਾਬੀ ਦੇ ਨਾਂਅ ਨਾਲ ਮਕਬੂਲ ਕੰਚਨ ਕੁਮਾਰੀ ਦੀ ਲਾਸ਼ ਬਠਿੰਡਾ ਦੇ ਇੱਕ ਹਸਪਤਾਲ ਦੀ ਪਾਰਕਿੰਗ ਵਿੱਚ ਇੱਕ ਕਾਰ ਵਿੱਚੋਂ ਮਿਲੀ ਹੈ।ਲਾਸ਼ ਦੀ ਸ਼ਨਾਖਤ ਵੀਰਵਾਰ ਸਵੇਰੇ ਕੀਤੀ ਗਈ।ਲਾਸ਼ ਦੀ ਹਾਲਤ ਦੇਖ ਕੇ ਅੰਦਾਜ਼ੇ ਲਾਏ ਜਾ ਰਹੇ ਹਨ ਕਿ ਕਮਲ ਕੌਰ ਭਾਬੀ ਦੀ ਮੌਤ ਦੋ-ਤਿੰਨ ਦਿਨ ਪਹਿਲਾਂ ਹੋ ਗਈ ਸੀ।ਕਮਲ ਕੌਰ ਭਾਬੀ ਲੁਧਿਆਣਾ ਦੀ ਰਹਿਣ ਵਾਲੀ ਹੈ। ਉਸ ਦੀ ਉਮਰ ਲਗਭਗ 30 ਸਾਲ ਦੇ ਕਰੀਬ ਹੈ। ਘਰ ਵਾਲਿਆਂ ਦਾ ਕਹਿਣਾ ਹੈ ਕਿ 9 ਜੂਨ ਨੂੰ ਉਹ ਬਠਿੰਡਾ ’ਚ ਇੱਕ ਪ੍ਰਮੋਸ਼ਨ ਪ੍ਰੋਗਰਾਮ ’ਚ ਸ਼ਿਰਕਤ ਕਰਨ ਗਈ ਸੀ, ਇਸ ਤੋਂ ਬਾਅਦ ਉਸ ਨਾਲ ਕੋਈ ਸੰਪਰਕ ਨਹੀਂ ਹੋਇਆ। ਕਮਲ ਕੌਰ ਭਾਬੀ ਸੋਸ਼ਲ ਮੀਡੀਆ ’ਤੇ ਅਕਸਰ ਇਤਰਾਜ਼ਯੋਗ ਤੇ ਭੱਦੀ ਸ਼ਬਦਾਵਲੀ ਵਾਲੇ ਵੀਡੀਓਜ਼ ਪਾਉਣ ਕਰਕੇ ਸੁਰਖੀਆਂ ’ਚ ਰਹਿੰਦੀ ਸੀ। ਉਸ ਦੇ ਇੰਸਟਾਗ੍ਰਾਮ ’ਤੇ 3.86 ਲੱਖ ਫਾਲੋਅਰਜ਼ ਹਨ।
ਸੱਤ ਮਹੀਨੇ ਪਹਿਲਾਂ ਅਰਸ਼ ਡੱਲਾ ਨੇ ਵੀ ਅਸ਼ਲੀਲ ਸਮਗਰੀ ਨੂੰ ਲੈ ਕੇ ਕਮਲ ਕੌਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।ਪੁਲਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।ਜਾਣਕਾਰੀ ਮੁਤਾਬਕ ਕਾਰ ’ਚੋਂ ਬਦਬੂ ਆਉਣ ਮਗਰੋਂ ਸਥਾਨਕ ਲੋਕਾਂ ਤੇ ਰਾਹਗੀਰਾਂ ਨੇ ਇਸ ਬਾਰੇ ਪੁਲਸ ਨੂੰ ਸੂਚਿਤ ਕੀਤਾ।ਐੱਸ ਪੀ (ਸਿਟੀ) ਨਰਿੰਦਰ ਸਿੰਘ ਦੀ ਅਗਵਾਈ ’ਚ ਪੁੱਜੀ ਪੁਲਸ ਪਾਰਟੀ ਨੇ ਲਾਸ਼ ਨੂੰ ਕਾਰ ’ਚੋਂ ਬਾਹਰ ਕੱਢਿਆ।ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰਖਵਾ ਦਿੱਤੀ ਹੈ।ਪੁਲਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਵਿੱਚ ਜੁੱਟ ਗਈ ਹੈ।ਕਮਲ ਕੌਰ ਉਰਫ਼ ਕੰਚਨ ਕੁਮਾਰੀ ਲੁਧਿਆਣਾ ਦੀ ਵਸਨੀਕ ਦੱਸੀ ਜਾਂਦੀ ਹੈ।ਪੁਲਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਉਹ ਬਠਿੰਡਾ ਕਦੋਂ ਅਤੇ ਕਿਸ ਉਦੇਸ਼ ਨਾਲ ਆਈ।ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਸ ਦੀ ਮੌਤ ਨੂੰ 2-3 ਦਿਨ ਹੋ ਚੁੱਕੇ ਹਨ।ਕਮਲ ਕੌਰ ਦੇ ਪਿਤਾ ਦੀ ਮੌਤ ਲਗਭਗ ਡੇਢ ਸਾਲ ਪਹਿਲਾਂ ਹੋਈ ਸੀ। ਉਹ ਆਪਣੀ ਮਾਂ ਨਾਲ ਲੁਧਿਆਣਾ ਦੇ ਸ਼ਿਮਲਾਪੁਰੀ ਵਿੱਚ ਰਹਿੰਦੀ ਸੀ।ਉਸ ਦੇ ਆਪਣੇ ਭਰਾ ਨਾਲ ਵੀ ਸੰਬੰਧ ਚੰਗੇ ਨਹੀਂ ਸਨ।





