ਦਿੱਲੀ ਆ ਰਹੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

0
122

ਨਵੀਂ ਦਿੱਲੀ : ਏਅਰ ਇੰਡੀਆ ਦੇ ਇੱਕ ਜਹਾਜ਼ ਨੂੰ ਥਾਈਲੈਂਡ ਦੇ ਫੁਕੇਟ ’ਚ ਐਮਰਜੈਂਸੀ ਲੈਂਡਿੰਗ ਕਰਨੀ ਪਈ।ਇਹ ਉਡਾਣ ਫੁਕੇਟ ਤੋਂ ਨਵੀਂ ਦਿੱਲੀ ਆ ਰਹੀ ਸੀ, ਪਰ ਸ਼ੁੱਕਰਵਾਰ ਨੂੰ ਬੰਬ ਦੀ ਧਮਕੀ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਨੀ ਪਈ।ਰਿਪੋਰਟ ਅਨੁਸਾਰ ਏਅਰ ਇੰਡੀਆ ਦੀ ਉਡਾਣ ਏ ਆਈ379 ਫੁਕੇਟ ਤੋਂ ਨਵੀਂ ਦਿੱਲੀ ਲਈ ਰਵਾਨਾ ਹੋਈ।ਇਸ ਵਿੱਚ 156 ਯਾਤਰੀ ਸਵਾਰ ਸਨ, ਪਰ ਉਡਾਣ ਭਰਨ ਤੋਂ ਬਾਅਦ ਬੰਬ ਦੀ ਧਮਕੀ ਮਿਲੀ।ਇਸ ਤੋਂ ਬਾਅਦ ਉਡਾਣ ਅੰਡੇਮਾਨ ਸਾਗਰ ਦੇ ਆਲੇ-ਦੁਆਲੇ ਚੱਕਰ ਲਗਾਉਣ ਤੋਂ ਬਾਅਦ ਵਾਪਸ ਆ ਗਈ ਅਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ।
ਅਪਾਚੇ ਦੀ ਐਮਰਜੈਂਸੀ ਲੈਂਡਿੰਗ
ਪਠਾਨਕੋਟ (ਦਵਿੰਦਰ ਸਿੰਘ)-ਅਪਾਚੇ ਹੈਲੀਕਾਪਟਰ ਦੀ ਏਅਰ ਫੋਰਸ ਸਟੇਸ਼ਨ ਪਠਾਨਕੋਟ ’ਚ ਐਮਰਜੈਂਸੀ ਲੈਂਡਿੰਗ ਕੀਤੀ ਗਈ।ਹੈਲੀਕਾਪਟਰ ਨੇ ਪਠਾਨਕੋਟ ਏਅਰਬੇਸ ਤੋਂ ਉਡਾਨ ਭਰੀ।ਜਿਵੇਂ ਹੀ ਇਹ ਹਲੇਦਾ ਪਿੰਡ ਦੇ ਨੇੜੇ ਪਹੁੰਚਿਆ, ਇਸ ’ਚ ਤਕਨੀਕੀ ਸਮੱਸਿਆ ਆ ਗਈ।ਇਸ ਤੋਂ ਬਾਅਦ ਪਾਇਲਟ ਨੇ ਇਸ ਨੂੰ ਇੱਕ ਖੇਤ ’ਚ ਉਤਾਰ ਦਿੱਤਾ।ਸੂਚਨਾ ਮਿਲਦੇ ਹੀ ਫੌਜ ਅਤੇ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਹੈਲੀਕਾਪਟਰ ’ਚ ਸਵਾਰ ਸੈਨਿਕ ਸੁਰੱਖਿਅਤ ਹਨ।ਕਿਸੇ ਵੀ ਨੁਕਸਾਨ ਦੀ ਕੋਈ ਖ਼ਬਰ ਨਹੀਂ। ਫੌਜ ਨੇ ਆਲੇ-ਦੁਆਲੇ ਦੇ ਖੇਤਰ ਨੂੰ ਸੀਲ ਕਰ ਦਿੱਤਾ ਹੈ। ਮੌਕੇ ’ਤੇ ਮੌਜੂਦ ਸੀਨੀਅਰ ਅਧਿਕਾਰੀਆਂ ਨੇ ਸੰਚਾਲਨ ਅਤੇ ਸੁਰੱਖਿਆ ਪ੍ਰੋਟੋਕੋਲ ਦਾ ਹਵਾਲਾ ਦਿੰਦੇ ਹੋਏ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਜਨਤਕ ਸੁਰੱਖਿਆ ਜਾਂ ਬੁਨਿਆਦੀ ਢਾਂਚੇ ਨੂੰ ਕੋਈ ਖ਼ਤਰਾ ਨਹੀਂ।ਫਿਲਹਾਲ, ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਿਉ ਕੀਤੀ ਗਈ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।