ਦਿੱਲੀ ਤੋਂ ਲੇਹ ਜਾ ਰਿਹਾ ਜਹਾਜ਼ ਅੱਧਵਾਟਿਓਂ ਪਰਤਿਆ

0
92

ਨਵੀਂ ਦਿੱਲੀ : ਲੇਹ ਜਾਣ ਵਾਲੀ ਇੰਡੀਗੋ ਦੀ ਉਡਾਣ ਜਹਾਜ਼ ਵਿਚ ਤਕਨੀਕੀ ਨੁਕਸ ਕਾਰਨ ਦੋ ਘੰਟਿਆਂ ਤੋਂ ਵੱਧ ਸਮੇਂ ਤੱਕ ਹਵਾ ਵਿੱਚ ਰਹਿਣ ਤੋਂ ਬਾਅਦ ਵੀਰਵਾਰ ਸਵੇਰੇ ਕੌਮੀ ਰਾਜਧਾਨੀ ਪਰਤ ਆਈ। ਏਅਰਲਾਈਨ ਦੇ ਬੁਲਾਰੇ ਨੇ ਕਿਹਾ ਕਿ 19 ਜੂਨ ਨੂੰ ਦਿੱਲੀ ਤੋਂ ਲੇਹ ਜਾਣ ਵਾਲੀ ਇੰਡੀਗੋ ਫਲਾਈਟ 6-ਈ 2006 ਤਕਨੀਕੀ ਸਮੱਸਿਆ ਕਾਰਨ ਮੂਲ ਸਥਾਨ ’ਤੇ ਵਾਪਸ ਆ ਗਈ। ਇਸ ਦੌਰਾਨ ਹਵਾਈ ਯਾਤਰੀਆਂ ਨੂੰ ਲੇਹ ਭੇਜਣ ਲਈ ਬਦਲਵੇਂ ਜਹਾਜ਼ ਦਾ ਪ੍ਰਬੰਧ ਕੀਤਾ ਗਿਆ।
ਰਾਹੁਲ 56ਵੇਂ ਸਾਲ ’ਚ ਦਾਖਲ
ਨਵੀਂ ਦਿੱਲੀ : ਰਾਹੁਲ ਗਾਂਧੀ ਵੀਰਵਾਰ 55 ਸਾਲ ਦੇ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਸਣੇ ਹੋਰਨਾਂ ਪ੍ਰਮੁੱਖ ਸਿਆਸੀ ਆਗੂਆਂ ਨੇ ਰਾਹੁਲ ਗਾਂਧੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਰਾਹੁਲ ਗਾਂਧੀ ਦਾ ਜਨਮ 19 ਜੂਨ, 1970 ਨੂੰ ਨਵੀਂ ਦਿੱਲੀ ਵਿੱਚ ਹੋਇਆ ਸੀ। ਉਹ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਸਭ ਤੋਂ ਵੱਡੇ ਪੁੱਤਰ ਹਨ। ਵਰਤਮਾਨ ਵਿੱਚ, ਉਹ ਯੂ ਪੀ ਦੇ ਰਾਏਬਰੇਲੀ ਤੋਂ ਲੋਕ ਸਭਾ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਹਨ।
ਸੋਨੀਆ ਨੂੰ ਹਸਪਤਾਲੋਂ ਛੁੱਟੀ
ਨਵੀਂ ਦਿੱਲੀ : 78 ਸਾਲਾ ਸੋਨੀਆ ਗਾਂਧੀ ਨੂੰ ਪੇਟ ਨਾਲ ਸੰਬੰਧਤ ਸਮੱਸਿਆ ਲਈ ਦਾਖਲ ਹੋਣ ਤੋਂ ਚਾਰ ਦਿਨ ਬਾਅਦ ਵੀਰਵਾਰ ਸਰ ਗੰਗਾ ਰਾਮ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਹਸਪਤਾਲ ਦੇ ਚੇਅਰਮੈਨ ਡਾ. ਅਜੇ ਸਵਰੂਪ ਅਨੁਸਾਰ ਸੋਨੀਆ ਗਾਂਧੀ ਦੀ ਹਾਲਤ ਹੁਣ ਸਥਿਰ ਹੈ। ਹੁਣ ਬਾਹਰੀ ਮਰੀਜ਼ ਵਜੋਂ ਨੇੜਿਓਂ ਨਿਗਰਾਨੀ ਕੀਤੀ ਜਾਵੇਗੀ।