ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਦੋਸ਼ ਲਾਇਆ ਹੈ ਕਿ ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਨੇ ਖਾਦੀ ਵਿਕਾਸ ਅਤੇ ਗ੍ਰਾਮ ਉਦਯੋਗ ਕਮਿਸ਼ਨ ਦੇ ਚੇਅਰਮੈਨ ਵਜੋਂ ਸੇਵਾ ਕਰਦੇ ਹੋਏ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਅਤੇ ਖਾਦੀ ਲੌਂਜ ਦੇ ਅੰਦਰੂਨੀ ਹਿੱਸੇ ਨੂੰ ਡਿਜ਼ਾਈਨ ਕਰਨ ਦਾ ਠੇਕਾ ਆਪਣੀ ਧੀ ਨੂੰ ਦਿੱਤਾ।
ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਕਸੈਨਾ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਬੁਲਾਰੇ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਮੰਗ ਕੀਤੀ ਕਿ ਸਕਸੈਨਾ ਖਿਲਾਫ ਕਾਨੂੰਨ ਦੀ ਉਲੰਘਣਾ ਕਰਕੇ ਆਪਣੀ ਧੀ ਨੂੰ ਠੇਕਾ ਦੇਣ ਦੇ ਦੋਸ਼ ਹੇਠ ਕਾਨੂੰਨੀ ਕਾਰਵਾਈ ਕੀਤੀ ਜਾਵੇ।