ਬਰਮਿੰਘਮ ਤੋਂ ਦਿੱਲੀ ਆਉਦਾ ਜਹਾਜ਼ ਰਿਆਧ ’ਚ ਉਤਾਰਿਆ

0
115

ਬਰਮਿੰਘਮ : ਏਅਰ ਇੰਡੀਆ ਦੀ ਬਰਮਿੰਘਮ ਤੋਂ ਦਿੱਲੀ ਜਾਣ ਵਾਲੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਮ ਕਾਰਨ ਰਿਆਧ ਵੱਲ ਮੋੜ ਦਿੱਤਾ ਗਿਆ ਅਤੇ ਸਾਊਦੀ ਅਰਬ ਦੇ ਇਸ ਸ਼ਹਿਰ ਵਿੱਚ ਸੁਰੱਖਿਅਤ ਉਤਾਰਿਆ ਗਿਆ। ਟਾਟਾ ਸਮੂਹ ਦੀ ਮਲਕੀਅਤ ਵਾਲੀ ਏਅਰਲਾਈਨ ਨੇ ਅਹਿਮਦਾਬਾਦ ਹਾਦਸੇ ਤੋਂ ਬਾਅਦ ਅਸਥਾਈ ਤੌਰ ’ਤੇ ਆਪਣੀਆਂ ਸੇਵਾਵਾਂ ਘਟਾ ਦਿੱਤੀਆਂ ਹਨ।
ਏਅਰ ਇੰਡੀਆ ਨੇ ਕਿਹਾ ਕਿ ਰਿਆਧ ਤੋਂ ਯਾਤਰੀਆਂ ਨੂੰ ਉਨ੍ਹਾਂ ਦੀਆਂ ਮੰਜ਼ਿਲਾਂ ਤੱਕ ਪਹੁੰਚਾਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ।