4.916 ਕਿੱਲੋ ਹੈਰੋਇਨ ਬਰਾਮਦ, 2 ਗਿ੍ਰਫ਼ਤਾਰ

0
66

ਫਿਰੋਜ਼ਪੁਰ (ਅਸ਼ੋਕ ਸ਼ਰਮਾ)
ਐੱਸ ਐੱਸ ਪੀ ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਪੁਲਸ ਨੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਐੱਨ ਡੀ ਪੀ ਐੱਸ ਐਕਟ ਅਧੀਨ ਦੋ ਵੱਖ-ਵੱਖ ਮਾਮਲਿਆਂ ਵਿਚ 2 ਮੁਲਜ਼ਮਾਂ ਨੂੰ ਗਿ੍ਰਫਤਾਰ ਕੀਤਾ। ਇਸ ਦੌਰਾਨ 4 ਕਿੱਲੋ 916 ਗ੍ਰਾਮ ਹੈਰੋਇਨ, ਇੱਕ ਮੋਟਰਸਾਈਕਲ ਅਤੇ ਇੱਕ ਮੋਬਾਇਲ ਫੋਨ ਬਰਾਮਦ ਕੀਤਾ ਗਿਆ। ਐੱਸ ਐੱਸ ਪੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਾਤਮੇ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਰੋਕਣ ਲਈ ਸਪੈਸ਼ਲ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇਹ ਟੀਮਾਂ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀਆਂ ਹਨ। ਐੱਸ ਪੀ (ਡੀ) ਅਤੇ ਡੀ ਐੱਸ ਪੀ ਰੂਰਲ ਘੱਲ ਖੁਰਦ ਦੀ ਟੀਮ ਨੇ ਪਹਿਲੇ ਮਾਮਲੇ ਵਿਚ ਨਿਰਮਲ ਸਿੰਘ ਉਰਫ ਸੋਨੂੰ ਵਾਸੀ ਨਿਹੰਗਾਂ ਵਾਲੇ ਝੁੱਗੇ ਨੂੰ ਪੁਲ ਸੇਮ ਨਾਲਾ ਰੱਤਾ ਖੇੜਾ ਪੰਜਾਬ ਸਿੰਘ ਵਾਲਾ ਨੇੜੇ ਗਿ੍ਰਫਤਾਰ ਕੀਤਾ। ਉਸ ਦੇ ਕਬਜ਼ੇ ਵਿੱਚੋਂ 4 ਕਿੱਲੋ 516 ਗ੍ਰਾਮ ਹੈਰੋਇਨ ਅਤੇ ਇੱਕ ਮੋਬਾਇਲ ਫੋਨ ਬਰਾਮਦ ਹੋਇਆ। ਦੂਜੇ ਮਾਮਲੇ ਵਿਚ ਗੁਰਜੀਤ ਸਿੰਘ ਵਾਸੀ ਪਿੰਡ ਖਾਨੇ ਕੇ ਨੂੰ ਬੰਦ ਪਏ ਸ਼ੈਲਰ ਰੱਖੜੀ ਰੋਡ ਤੋਂ ਕਾਬੂ ਕੀਤਾ ਗਿਆ। ਉਸ ਕੋਲੋਂ 400 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ (ਨੰਬਰ ਪੀ ਬੀ 04ਏ ਜੀ 1028) ਜ਼ਬਤ ਕੀਤਾ ਗਿਆ। ਪੁਲਸ ਮੁਤਾਬਕ ਗੁਰਜੀਤ ਸਿੰਘ ਦਾ ਅਪਰਾਧਿਕ ਰਿਕਾਰਡ ਹੈ, ਜਿਸ ਵਿਚ ਥਾਣਾ ਸਦਰ ਫਿਰੋਜ਼ਪੁਰ ਅਤੇ ਥਾਣਾ ਕੈਂਟ ਫਿਰੋਜ਼ਪੁਰ ਵਿੱਚ ਦੋ ਮੁਕੱਦਮੇ ਦਰਜ ਹਨ। ਇਹ ਮੁਕੱਦਮੇ ਚੋਰੀ, ਲੁੱਟ, ਹਥਿਆਰ ਐਕਟ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨਾਲ ਸੰਬੰਧਤ ਹਨ।