ਥਰੂਰ ਵੱਲੋਂ ਵੋਟਰ ਸੂਚੀ ਜਨਤਕ ਕਰਨ ਦੀ ਮੰਗ

0
319

ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੇ ਪਾਰਟੀ ਦੀ ਕੇਂਦਰੀ ਚੋਣ ਅਥਾਰਟੀ ਦੇ ਮੁਖੀ ਮਧੂਸੂਦਨ ਮਿਸਤਰੀ ਨੂੰ ਪੱਤਰ ਲਿਖ ਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਲਈ ਵੋਟਰ ਸੂਚੀ ਪ੍ਰਕਾਸ਼ਿਤ ਕਰਨ ਦੀ ਅਪੀਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅਸਾਮ ਦੇ ਸੰਸਦ ਮੈਂਬਰ ਪ੍ਰਦਯੁਤ ਬੋਰਦੋਲੋਈ ਨੇ ਵੀ ਮਿਸਤਰੀ ਨੂੰ ਪੱਤਰ ਲਿਖ ਕੇ ਵੋਟਰ ਸੂਚੀ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ। ਉਨ੍ਹਾ ਇਹ ਪੱਤਰ ਅਜਿਹੇ ਸਮੇਂ ਲਿਖੇ ਹਨ ਜਦੋਂ ਵੋਟਰ ਸੂਚੀਆਂ ਨੂੰ ਜਨਤਕ ਕਰਨ ਦੀ ਮੰਗ ਦਿਨੋਂ-ਦਿਨ ਜ਼ੋਰ ਫੜਦੀ ਜਾ ਰਹੀ ਹੈ ਅਤੇ ਪਾਰਟੀ ਅੰਦਰ ਇਸ ’ਤੇ ਬਹਿਸ ਤੇਜ਼ ਹੋ ਗਈ ਹੈ।

LEAVE A REPLY

Please enter your comment!
Please enter your name here