ਮਜੀਠੀਆ 7 ਦਿਨ ਦੇ ਰਿਮਾਂਡ ’ਤੇ

0
116

ਮੋਹਾਲੀ (ਗੁਰਜੀਤ ਬਿੱਲਾ)-ਮੋਹਾਲੀ ਦੀ ਜ਼ਿਲ੍ਹਾ ਕੋਰਟ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦਾ ਡਰੱਗ ਮਨੀ ਤੇ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿੱਚ ਵੀਰਵਾਰ ਸੱਤ ਦਿਨਾ ਪੁਲਸ ਰਿਮਾਂਡ ਦੇ ਦਿੱਤਾ। ਵਿਜੀਲੈਂਸ ਦੀ ਟੀਮ ਨੇ 12 ਦਿਨਾਂ ਦਾ ਮੰਗਿਆ ਸੀ।
ਮਜੀਠੀਆ ਨੂੰ ਦੁਪਹਿਰੇ 12 ਵਜੇ ਦੇ ਕਰੀਬ ਕੋਰਟ ਵਿੱਚ ਪੇਸ਼ ਕੀਤਾ ਗਿਆ। ਬੁੱਧਵਾਰ ਅੰਮਿ੍ਰਤਸਰ ’ਚ ਹਿਰਾਸਤ ਵਿੱਚ ਲੈਣ ਮਗਰੋਂ ਇੱਥੇ ਵਿਜੀਲੈਂਸ ਬਿਊਰੋ ਦੇ ਫੇਜ਼-8 ਵਿਚਲੇ ਮੁੱਖ ਦਫਤਰ ਵਿਖੇ ਉਨ੍ਹਾ ਤੋਂ ਲੰਬੀ ਪੁੱਛ-ਗਿੱਛ ਕੀਤੀ ਗਈ।
ਕੋਰਟ ਦੇ ਬਾਹਰ ਅਕਾਲੀ ਵਰਕਰ ਇਕੱਠੇ ਹੋਣ ਲੱਗੇ ਤਾਂ ਪੁਲਸ ਕਰੀਬ ਦੋ ਦਰਜਨ ਤੋਂ ਵੱਧ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਬੱਸਾਂ ਵਿੱਚ ਬਿਠਾ ਕੇ ਲੈ ਗਈ।