ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਨੀਲ ਗਰਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਮਜੀਠੀਆ ਖਿਲਾਫ ਕਾਰਵਾਈ ਦੀ ਪੂਰੇ ਪੰਜਾਬ ਵਿੱਚ ਪ੍ਰਸੰਸਾ ਹੋ ਰਹੀ ਹੈ। ਕੁੰਵਰ ਵਿਜੇ ਪ੍ਰਤਾਪ ਨੇ ਇਸ ਕਾਰਵਾਈ ’ਤੇ ਸਵਾਲ ਖੜ੍ਹੇ ਕਰਨ ਦੀ ਕੋਸ਼ਿਸ਼ ਕੀਤੀ, ਜੋ ਕਿ ਸਹੀ ਨਹੀਂ। ਜਦੋਂ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੀ ਮੁਹਿੰਮ ਚੱਲ ਰਹੀ ਹੈ, ਇਸ ਸਮੇਂ ਇਸ ਤਰ੍ਹਾਂ ਦੇ ਸਵਾਲ ਖੜ੍ਹੇ ਕਰਨਾ ਠੀਕ ਨਹੀਂ। ਵਿਚਾਰ ਵੱਖ ਹੋ ਸਕਦੇ ਹਨ, ਪਰ ਆਪਣੇ ਵਿਚਾਰ ਪਾਰਟੀ ਪਲੇਟਫਾਰਮ ਜਾਂ ਮੁੱਖ ਮੰਤਰੀ ਦੇ ਸਾਹਮਣੇ ਪੇਸ਼ ਕਰਨੇ ਚਾਹੀਦੇ ਸਨ।
ਨੀਲ ਗਰਗ ਨੇ ਸਪੱਸ਼ਟ ਕੀਤਾ ਕਿ ਇਹ ਸਭ ਬਰਦਾਸ਼ਤ ਦੇ ਬਾਹਰ ਸੀ। ਇਸੇ ਕਰਕੇ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਨੇ ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਜੋ ਵੀ ਵਿਅਕਤੀ ਭਿ੍ਰਸ਼ਟਾਚਾਰ ਅਤੇ ਨਸ਼ਿਆਂ ਦੇ ਖਿਲਾਫ ਲੜਾਈ ਵਿੱਚ ਰੁਕਾਵਟ ਬਣੇਗਾ, ਉਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪਾਰਟੀ ਅੰਦਰ ਅਨੁਸ਼ਾਸਨ ਅਤੇ ਨੀਤੀ ਦੀ ਉਲੰਘਣਾ ਕਰਨ ਵਾਲਿਆਂ ਨੂੰ ਕੋਈ ਛੋਟ ਨਹੀਂ ਦਿੱਤੀ ਜਾਵੇਗੀ।





